ਜੰਮੂ 'ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਬੱਸ, 36 ਲੋਕਾਂ ਦੀ ਦਰਦਨਾਕ ਮੌਤ
Wednesday, Nov 15, 2023 - 02:02 PM (IST)
ਡੋਡਾ (ਭਾਸ਼ਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਯਾਤਰੀਆਂ ਨੂੰ ਲਿਜਾ ਰਹੀ ਇਕ ਬੱਸ ਸੜਕ ਤੋਂ ਫਿਸਲ ਕੇ ਕਰੀਬ 300 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 36 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਦੀ ਰਜਿਸਟਰੇਸ਼ਨ ਸੰਖਿਆ ਜੇਕੇ-2ਸੀਐੱਨ-6555 ਹੈ। ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਨਾਲ ਭਰੀ ਇਹ ਬੱਸ ਬਟੋਟੇ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ 'ਤੇ ਤ੍ਰੰਗਲ-ਅਸਾਰ ਕੋਲ ਸੜਕ ਤੋਂ ਫਿਸਲ ਗਈ ਅਤੇ 300 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਉਨ੍ਹਾਂ ਦੱਸਿਆ ਕਿ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕੁਝ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਭਿਆਨਕ ਹਾਦਸੇ 'ਚ ਬਾਬਾ ਵਰਿੰਦਰ ਸਿੰਘ ਸਲਪਾਣੀ ਵਾਲਿਆਂ ਸਣੇ 5 ਸਿੰਘਾਂ ਦੀ ਦਰਦਨਾਕ ਮੌਤ
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ,“ਹਾਦਸੇ ਵਾਲੀ ਜਗ੍ਹਾ 'ਤੇ ਡੋਡਾ ਦੇ ਡੀ.ਸੀ. ਹਰਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਸਾਂਝੀ ਕਰਦੇ ਹੋਏ ਦੁੱਖ ਹੋ ਰਿਹਾ ਹੈ। ਬਦਕਿਸਮਤੀ ਨਾਲ 36 ਲੋਕਾਂ ਦੀ ਮੌਤ ਹੋ ਗਈ ਅਤੇ 19 ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ 'ਚੋਂ 6 ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਸੋਗ ਪੀੜਤ ਪਰਿਵਾਰਾਂ ਪ੍ਰਤੀ ਗੰਭੀਰ ਹਮਦਰਦੀ ਹੈ।'' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ 'ਤੇ ਦੁੱਖ ਜਤਾਇਆ ਹੈ। ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ,''ਜੰਮੂ ਕਸ਼ਮੀਰ ਦੇ ਡੋਡਾ 'ਚ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ, ਜਿਨ੍ਹਾਂ ਨੇ ਹਾਦਸੇ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦ ਤੋਂ ਜਲਦ ਠੀਕ ਹੋ ਜਾਣ।'' ਉਨ੍ਹਾਂ ਨੇ ਐਲਾਨ ਕੀਤਾ ਕਿ ਹਰ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ ਅਤੇ ਹਰੇਕ ਜ਼ਖ਼ਮੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 50 ਹਜ਼ਾਰ ਰੁਪਏ ਦਿੱਤੇ ਜਾਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8