ਮੱਛਰ ਤੋਂ ਬਚਣ ਲਈ ਬਾਲ਼ੀ Coil ਬਣੀ ਕਾਲ਼ ! ਬੱਸ ਬਣ ਗਈ ਅੱਗ ਦਾ ਗੋਲ਼ਾ, ਕੰਡਕਟਰ ਦੀ ਹੋਈ ਦਰਦਨਾਕ ਮੌਤ
Monday, Feb 09, 2026 - 11:23 AM (IST)
ਨਵੀਂ ਦਿੱਲੀ : ਰਾਜਧਾਨੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਵਿਕਾਸਪੁਰੀ ਇਲਾਕੇ ਵਿੱਚ ਖੜ੍ਹੀ ਇੱਕ ਬੱਸ ਵਿੱਚ ਅੱਗ ਲੱਗਣ ਕਾਰਨ ਬੱਸ ਦੇ ਕੰਡਕਟਰ ਦੀ ਜਿਉਂਦੇ ਸੜ ਜਾਣ ਕਾਰਨ ਦਰਦਨਾਕ ਮੌਤ ਹੋ ਗਈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬੱਸ 'ਚ ਮੱਛਰ ਭਜਾਉਣ ਵਾਲੀ ਕੁਆਇਲ ਲਗਾਈ ਗਈ ਸੀ, ਜਿਸ ਕਾਰਨ ਇਹ ਅੱਗ ਭੜਕੀ।
ਜਾਣਕਾਰੀ ਅਨੁਸਾਰ ਇਹ ਬੱਸ ਵਿਕਾਸਪੁਰੀ ਇਲਾਕੇ ਵਿੱਚ ਪਾਰਕ ਕੀਤੀ ਹੋਈ ਸੀ ਤੇ ਕੰਡਕਟਰ ਰਾਤ ਨੂੰ ਬੱਸ ਦੇ ਅੰਦਰ ਹੀ ਸੁੱਤਾ ਪਿਆ ਸੀ। ਮੱਛਰਾਂ ਤੋਂ ਬਚਣ ਲਈ ਉਸ ਨੇ ਬੱਸ ਦੇ ਅੰਦਰ ਹੀ ਮੱਛਰ ਕੁਆਇਲ ਜਲਾਈ ਸੀ, ਜਿਸ ਤੋਂ ਨਿਕਲੀ ਚੰਗਿਆੜੀ ਕਾਰਨ ਪੂਰੀ ਬੱਸ ਅੱਗ ਦੀ ਚਪੇਟ 'ਚ ਆ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਬੱਸ ਅੰਦਰ ਸੁੱਤੇ ਕੰਡਕਟਰ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ। ਬੱਸ ਦੇ ਸ਼ੀਸ਼ੇ ਬੰਦ ਹੋਣ ਕਾਰਨ ਅੰਦਰ ਧੂੰਆਂ ਭਰ ਗਿਆ ਅਤੇ ਅੱਗ ਨੇ ਕੰਡਕਟਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
VIDEO | Delhi: Bus conductor dies after a mosquito coil sparks fire in a bus in Vikaspuri.
— Press Trust of India (@PTI_News) February 9, 2026
(Full video available on PTI Videos - https://t.co/n147TvrpG7) pic.twitter.com/OXKLIGtzom
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਕੰਡਕਟਰ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਇੱਕ ਵੱਡੀ ਚਿਤਾਵਨੀ ਹੈ ਕਿ ਬੰਦ ਥਾਵਾਂ ਜਿਵੇਂ ਕਿ ਬੱਸਾਂ, ਕਾਰਾਂ ਜਾਂ ਛੋਟੇ ਕਮਰਿਆਂ ਵਿੱਚ ਮੱਛਰ ਕੁਆਇਲ ਜਾਂ ਅਗਰਬੱਤੀ ਜਲਾ ਕੇ ਸੌਣਾ ਕਿੰਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ।
ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
