ਤੇਜ਼ ਰਫ਼ਤਾਰ ਕਾਰਨ ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਮਿੰਟਾਂ ''ਚ ਮਚ ਗਿਆ ਚੀਕ-ਚਿਹਾੜਾ
Friday, Apr 18, 2025 - 03:51 PM (IST)

ਨੈਸ਼ਨਲ ਡੈਸਕ- ਛੱਤੀਸਗੜ੍ਹ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਾਰਾਇਣਪੁਰ ਜ਼ਿਲੇ 'ਚ ਇਕ ਤੇਜ਼ ਰਫ਼ਤਾਰ ਬੱਸ ਸੰਤੁਲਨ ਗੁਆ ਬੈਠੀ ਤੇ ਪਲਟ ਗਈ, ਜਿਸ ਕਾਰਨ 10 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ 'ਚੋਂ 5 ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਹਾਦਸਾ ਨਾਰਾਇਣਪੁਰ ਤੋਂ ਅਬੂਝਮਾੜ ਰੋਡ 'ਤੇ ਵਾਪਰਿਆ, ਜਿੱਥੇ ਓਰਛਾ ਵੱਲ ਜਾਂਦੇ ਸਮੇਂ ਇਕ ਬੱਸ ਸੰਤੁਲਨ ਗੁਆ ਕੇ ਪੁਲ ਦੇ ਕੰਢੇ 'ਤੇ ਪਲਟ ਗਈ। ਹਾਦਸੇ ਕਾਰਨ ਸਵਾਰੀਆਂ 'ਚ ਚੀਕ-ਚਿਹਾੜਾ ਮਚ ਗਿਆ ਤੇ 10 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- 'ਕੁੱਤੇ' ਪਿੱਛੇ ਪੈ ਗਈ ED ਦੀ ਰੇਡ ! ਪੋਸਟ ਪਾ ਕੇ ਕਸੂਤਾ ਫ਼ਸਿਆ ਮਾਲਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e