ਤੜਕਸਾਰ ਵਾਪਰ ਗਿਆ ਵੱਡਾ ਹਾਦਸਾ ; ਚੰਡੀਗੜ੍ਹ ਤੋਂ ਨਿਕਲ ਕੇ ਪਲਟ ਗਈ ਸਵਾਰੀਆਂ ਨਾਲ ਭਰੀ ਲਗਜ਼ਰੀ ਬੱਸ
Sunday, Apr 13, 2025 - 11:20 AM (IST)

ਨੈਸ਼ਨਲ ਡੈਸਕ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣ ਆਈ ਹੈ, ਜਿੱਥੇ ਐਤਵਾਰ ਤੜਕਸਾਰ ਹੀ ਇਕ ਬੱਸ ਪਲਟ ਗਈ, ਜਿਸ ਕਾਰਨ 31 ਲੋਕ ਜ਼ਖ਼ਮੀ ਹੋ ਗਏ ਹਨ। ਇਹ ਲਗਜ਼ਰੀ ਬੱਸ ਚੰਡੀਗੜ੍ਹ ਤੋਂ ਕੁੱਲੂ ਜਾ ਰਹੀ ਸੀ ਕਿ ਰਸਤੇ 'ਚ ਇਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਬੰਦਰਬਾਨੀ ਡੰਪਿੰਗ ਸਾਈਟ ਨੇੜੇ ਪਲਟ ਗਈ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਆ ਕੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ 'ਚ ਕਰੀਬ 35-40 ਲੋਕ ਸਵਾਰ ਸਨ। ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਘਰੋਂ ਮਾਤਾ ਵੈਸ਼ਣੋ ਦੇਵੀ ਜਾਣ ਲਈ ਨਿਕਲੇ 4 ਦੋਸਤ ; ਫ਼ਿਰ ਜੋ ਹੋਇਆ, ਦੇਖਣ ਵਾਲਿਆਂ ਦੀਆਂ ਵੀ ਨਿਕਲ ਗਈਆਂ ਚੀਕਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e