ਸੜਕ ਵਿਚਾਲੇ ਪਲਟ ਗਈ ਸਵਾਰੀਆਂ ਨਾਲ ਭਰੀ ਬੱਸ ! ਮੌਕੇ ''ਤੇ ਪੈ ਗਿਆ ਚੀਕ-ਚਿਹਾੜਾ
Tuesday, May 20, 2025 - 02:34 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੋਤਵਾਲੀ ਉਝਾਨੀ ਇਲਾਕੇ 'ਚ ਮੰਗਲਵਾਰ ਨੂੰ ਬਰੇਲੀ ਤੋਂ ਜੈਪੁਰ ਜਾ ਰਹੀ ਇਕ ਬੱਸ ਪਲਟ ਗਈ, ਜਿਸ ਕਾਰਨ ਬੱਸ ਡਰਾਈਵਰ ਦੀ ਮੌਤ ਹੋ ਗਈ, ਜਦਕਿ 30 ਹੋਰ ਜ਼ਖ਼ਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਇਕ ਪ੍ਰਾਈਵੇਟ ਡਬਲ-ਡੈੱਕਰ ਬੱਸ ਬਰੇਲੀ ਤੋਂ ਜੈਪੁਰ ਜਾ ਰਹੀ ਸੀ ਕਿ ਇਸ ਦੌਰਾਨ ਇਹ ਕਛਲਾ ਰੋਡ 'ਤੇ ਪਿੰਡ ਦੇਹਮੂ ਕੋਲ ਰਾਤ ਕਰੀਬ 1 ਵਜੇ ਅਚਾਨਕ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ ਤੇ ਪਲਟ ਗਈ। ਹਾਦਸੇ ਸਮੇਂ ਬੱਸ 'ਚ 55 ਯਾਤਰੀ ਸਵਾਰ ਸਨ, ਜਿਨ੍ਹਾਂ 'ਚੋਂ ਕਰੀਬ 30 ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ।
ਹਾਦਸੇ ਮਗਰੋਂ ਜ਼ਖ਼ਮੀ ਲੋਕਾਂ ਨੂੰ ਤੁਰੰਤ ਐਂਬੁਲੈਂਸਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਰਾਈਵਰ ਸੁਲਤਾਨ (48) ਦੀ ਮੌਤ ਹੋ ਗਈ, ਜਦਕਿ ਬਾਕੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮਾਮੂਲੀ ਸੱਟਾਂ ਵਾਲੇ ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਤੇ ਗੰਭੀਰ ਜ਼ਖ਼ਮੀਆਂ ਨੂੰ ਰੈਫਰ ਸੈਫਈ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 50 ਫ਼ੀਸਦੀ ਤੱਕ ਮਹਿੰਗੀ ਹੋ ਜਾਵੇਗੀ ਪ੍ਰਾਪਰਟੀ ! ਭਲਕੇ ਤੋਂ ਜਾਰੀ ਹੋ ਜਾਣਗੇ ਨਵੇਂ ਕੁਲੈਕਟਰ ਰੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e