UP ; ਪਲਟ ਕੇ ਖੱਡ ''ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਪਲਾਂ ''ਚ ਪੈ ਗਿਆ ਚੀਕ-ਚਿਹਾੜਾ, ਸ਼ੀਸ਼ੇ ਤੋੜ-ਤੋੜ...
Thursday, Nov 06, 2025 - 12:25 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਹੋਰ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਉਨਾਓ ਜ਼ਿਲ੍ਹੇ ਵਿੱਚ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ 60 ਦੇ ਕਰੀਬ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਡਬਲ-ਡੈਕਰ ਸਲੀਪਰ ਬੱਸ ਪਲਟ ਗਈ, ਜਿਸ ਕਾਰਨ 20 ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ।
ਹਸਨਗੰਜ ਸਰਕਲ ਅਫਸਰ ਅਰਵਿੰਦ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੇਰ ਰਾਤ ਜ਼ਿਲ੍ਹੇ ਦੇ ਹਸਨਪੁਰ ਖੇਤਰ ਦੇ ਨੇੜੇ ਵਾਪਰਿਆ। ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਗਰਾ ਤੋਂ ਲਖਨਊ ਜਾ ਰਹੀ ਬੱਸ ਸਬਜ਼ੀਆਂ ਨਾਲ ਭਰੀ ਇੱਕ ਪਿਕਅੱਪ ਗੱਡੀ ਨਾਲ ਟਕਰਾ ਗਈ, ਜਿਸ ਤੋਂ ਬਾਅਦ ਇਹ ਡਿਵਾਈਡਰ ਤੋੜ ਕੇ ਸੜਕ ਕਿਨਾਰੇ ਹੇਠਾਂ ਖੱਡ ਵਿੱਚ ਜਾ ਡਿੱਗੀ ਡਿੱਗੀ।
ਇਹ ਵੀ ਪੜ੍ਹੋ- Philippines ; ਕੁਦਰਤ ਨੇ ਢਾਹਿਆ ਕਹਿਰ ! 241 ਲੋਕਾਂ ਦੀ ਮੌਤ, ਰਾਸ਼ਟਰਪਤੀ ਨੇ ਕੀਤਾ ਐਮਰਜੈਂਸੀ ਦਾ ਐਲਾਨ
ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਸਥਾਨਕ ਪੁਲਸ ਅਤੇ ਐਂਬੂਲੈਂਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬੱਸ ਦੀਆਂ ਖਿੜਕੀਆਂ ਤੋੜ ਕੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਵਿੱਚ ਕਈ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।
ਪੁਲਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਜ਼ਖਮੀਆਂ ਨੂੰ ਔਰਸ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਦੋਂ ਕਿ ਗੰਭੀਰ ਜ਼ਖਮੀਆਂ ਨੂੰ ਚੰਗੇ ਇਲਾਜ ਲਈ ਲਖਨਊ ਦੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪ੍ਰਵਾਸੀਆਂ ਖ਼ਿਲਾਫ਼ ਵੱਡੀ ਤਿਆਰੀ 'ਚ ਕੈਨੇਡਾ ! ਅੱਧੀ ਰਹਿ ਜਾਏਗੀ 'ਕੱਚਿਆਂ' ਦੀ ਗਿਣਤੀ
