ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, 2 ਦੀ ਮੌਤ, 13 ਜ਼ਖ਼ਮੀ

Monday, Jun 08, 2026 - 06:33 PM (IST)

ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, 2 ਦੀ ਮੌਤ, 13 ਜ਼ਖ਼ਮੀ

ਮਥੁਰਾ- ਮਥੁਰਾ ਜ਼ਿਲ੍ਹੇ ਦੇ ਫਰਹ ਥਾਣਾ ਖੇਤਰ 'ਚ ਸੋਮਵਾਰ ਨੂੰ ਟੋਲ ਪਲਾਜ਼ਾ ਨੇੜੇ ਇਕ ਰੋਡਵੇਜ਼ ਦੀ ਬੱਸ ਪਲਟਨ ਕਾਰਨ 2 ਔਰਤਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ, ਮ੍ਰਿਤਕਾਂ ਦੀ ਪਛਾਣ ਮੋਗਰਾ ਥਾਣਾ ਖੇਤਰ ਦੇ ਨਾਗਲਾ ਚਿੰਗਾ ਦੀ ਚੰਚਲ (19) ਅਤੇ ਆਗਰਾ ਦੀ ਸੁਨੀਤਾ (22) ਦੇ ਰੂਪ 'ਚ ਹੋਈ ਹੈ। ਪੁਲਸ ਮੁਤਾਬਕ, ਓਵਰਟੇਕ ਕਰਨ ਦੀ ਕੋਸ਼ਿਸ਼ 'ਚ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। 

ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ। ਪੁਲਸ ਸੁਪਰਡੈਂਟ (ਨਗਰ) ਰਾਜੀਵ ਕੁਮਾਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਫਰਹ ਅਤੇ ਮਥੁਰਾ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। 

ਫਰਹ ਦੇ ਥਾਣਾ ਇੰਚਾਰਜ ਛੋਟੇ ਲਾਲ ਨੇ ਦੱਸਿਆ ਕਿ 4 ਜ਼ਖ਼ਮੀ ਯਾਤਰੀਆਂ ਦਾ ਇਲਾਜ਼ ਚੱਲ ਰਿਹਾ ਹੈ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੇ ਦੱਸਿਆ ਕਿ 9 ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਮੁਤਾਬਕ, ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਉਸਦੀ ਭਾਲ ਕਰ ਰਹੀ ਹੈ। ਐੱਸ.ਪੀ. (ਸੀਟੀ) ਨੇ ਕਿਹਾ ਕਿ ਦੁਰਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਯਾਤਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੋਵਰਧਨ ਤੋਂ ਆਗਰਾ ਜਾ ਰਹੀ ਸੀ। 


author

Rakesh

Content Editor

Related News