ਮਥੁਰਾ ''ਚ ਯਮੁਨਾ-ਐਕਸਪ੍ਰੈੱਸ ''ਤੇ ਡਬਲ ਡੇਕਰ ਬੱਸ ਪਲਟੀ, 3 ਯਾਤਰੀਆਂ ਦੀ ਮੌਤ
Monday, Feb 27, 2023 - 10:44 AM (IST)

ਮਥੁਰਾ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਸੁਰੀਰ ਖੇਤਰ 'ਚ ਯਮੁਨਾ-ਐਕਸਪ੍ਰੈੱਸ 'ਤੇ ਇਕ ਡਬਲ ਡੇਕਰ ਬੱਸ ਦੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਬੱਸ ਵਿਚ ਸਵਾਰ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 17 ਹੋਰ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਐਤਵਾਰ ਰਾਤ ਕਰੀਬ 11 ਵਜੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦਿੱਲੀ ਤੋਂ ਦਰਭੰਗਾ ਜਾ ਰਹੀ ਇਕ ਡਬਲ ਡੇਕਰ ਬੱਸ ਐਕਸਪ੍ਰੈੱਸ 'ਤੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।
ਇਹ ਵੀ ਪੜ੍ਹੋ- ਟਰੱਕ ਦੀ ਟੱਕਰ ਨਾਲ ਸਕੂਟੀ ਸਵਾਰ ਦਾਦਾ-ਪੋਤੇ ਦੀ ਮੌਤ, 2 ਕਿ.ਮੀ. ਘਸੀੜਿਆ ਗਿਆ 6 ਸਾਲ ਦਾ ਬੱਚਾ
ਇਸ ਹਾਦਸੇ 'ਚ 3 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਜ਼ਿਲ੍ਹਾ ਅਧਿਕਾਰੀ ਪੁਲਕਿਤ ਖਰੇ ਅਤੇ ਸੀਨੀਅਰ ਪੁਲਸ ਅਧਿਕਾਰੀ ਸ਼ੈਲੇਸ਼ ਕੁਮਾਰ ਪਾਂਡੇ ਮੌਕੇ 'ਤੇ ਪਹੁੰਚ ਗਏ ਅਤੇ ਬੱਸ ਵਿਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਵਾਇਆ। ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਬੱਸ ਡਰਾਈਵਰ ਬਾਰੇ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- 'ਤਿੰਨ ਤਲਾਕ' ਦੇ ਡਰ ਤੋਂ ਮੁਸਲਿਮ ਕੁੜੀ ਨੇ ਹਿੰਦੂ ਧਰਮ ਅਪਣਾ ਕੇ ਪ੍ਰੇਮੀ ਨਾਲ ਲਏ ਸੱਤ ਫੇਰੇ
ਬੱਸ ਨੂੰ ਰਾਹ ਤੋਂ ਹਟਾ ਦਿੱਤਾ ਗਿਆ ਹੈ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚਾਲੂ ਹੈ। ਜ਼ਿਲ੍ਹਾ ਹਸਪਤਾਲ ਦੇ ਮੁਖ ਪ੍ਰਧਾਨ ਡਾ. ਮੁਕੁੰਦ ਬੰਸਲ ਨੇ ਦੱਸਿਆ ਕਿ ਹਸਪਤਾਲ ਵਿਚ ਹਾਦਸੇ ਨਾਲ ਸਬੰਧਤ ਕੁੱਲ 17 ਜ਼ਖ਼ਮੀ ਲੋਕ ਆਏ ਹਨ, ਜਿਨ੍ਹਾਂ 'ਚੋਂ 6 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਆਗਰਾ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਹੈ, ਜਦਕਿ 11 ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਸਿਆਸਤ ਤੋਂ ਸੰਨਿਆਸ ਦੀਆਂ ਖ਼ਬਰਾਂ ਵਿਚਾਲੇ ਸੋਨੀਆ ਗਾਂਧੀ ਦਾ ਬਿਆਨ ਆਇਆ ਸਾਹਮਣੇ