ਹੁਣ ਹੋਰ ਆਸਾਨ ਹੋਣਗੇ ਮਾਤਾ ਨੈਣਾ ਦੇਵੀ ਦੇ ਦਰਸ਼ਨ, ਡਿਪਟੀ CM ਨੇ ਕੀਤਾ ਵੱਡਾ ਐਲਾਨ

05/21/2023 1:05:07 PM

ਬਿਲਾਸਪੁਰ- ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਐਲਾਨ ਕੀਤਾ ਹੈ ਕਿ ਬਿਲਾਸਪੁਰ ਸਥਿਤ ਮਾਤਾ ਨੈਣਾ ਦੇਵੀ ਮੰਦਰ ਅਤੇ ਦਿੱਲੀ ਵਿਚਾਲੇ ਜਲਦ ਹੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਵਾਸੀਆਂ ਦੇ ਇਕ ਸਮੂਹ ਨੇ ਸ਼ਨੀਵਾਰ ਸ਼ਾਮ ਇਸ ਸਬੰਧ ਵਿਚ ਅਗਨੀਹੋਤਰੀ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਦੱਸ ਦੇਈਏ ਕਿ ਅਗਨੀਹੋਤਰੀ ਟਰਾਂਸਪੋਰਟ ਮੰਤਰਾਲਾ ਦਾ ਕਾਰਜਭਾਰ ਵੀ ਸੰਭਾਲ ਰਹੇ ਹਨ।

ਇਹ ਵੀ ਪੜ੍ਹੋ- ਸ਼ੌਕ ਦਾ ਕੋਈ ਮੁੱਲ ਨਹੀਂ; ਬਜ਼ੁਰਗ ਕੋਲ ਹੈ ਦੁਨੀਆ ਭਰ ਦੀਆਂ ਘੜੀਆਂ ਦਾ ਅਨਮੋਲ ਖਜ਼ਾਨਾ, ਇੰਝ ਪੈਦਾ ਹੋਇਆ ਸ਼ੌਕ

PunjabKesari

ਅਗਨੀਹੋਤਰੀ ਨੇ ਕਿਹਾ ਕਿ ਮਾਤਾ ਨੈਣਾ ਦੇਵੀ ਮੰਦਰ ਅਤੇ ਦਿੱਲੀ ਵਿਚਾਲੇ ਜਲਦ ਹੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਇਸ ਪਹਿਲ ਨਾਲ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਮੰਦਰ ਦੀ ਯਾਤਰਾ ਆਸਾਨ ਹੋਵੇਗੀ। ਅਗਨੀਹੋਤਰੀ ਨੇ ਦੱਸਿਆ ਕਿ ਮਾਤਾ ਚਿੰਤਪੂਰਨੀ ਅਤੇ ਖਾਟੂਸ਼ਿਆਮ ਮੰਦਰ, ਬਾਬਾ ਬਾਲਕ ਨਾਥ ਮੰਦਰ ਅਤੇ ਅੰਮ੍ਰਿਤਸਰ, ਬਾਬਾ ਬਾਲਕ ਨਾਥ (ਦਿਓਟਸਿੱਧ) ਅਤੇ ਦਿੱਲੀ ਵਿਚਾਲੇ ਵੀ ਬੱਸ ਸੇਵਾਵਾਂ ਸ਼ੁਰੂ ਕਰਨ ਦਾ ਪ੍ਰਸਤਾਵ ਹੈ।

ਇਹ ਵੀ ਪੜ੍ਹੋ-  ਸਿੱਕਮ 'ਚ ਫਸੇ 500 ਸੈਲਾਨੀਆਂ ਲਈ ਫ਼ਰਿਸ਼ਤਾ ਬਣ ਪਹੁੰਚੀ ਭਾਰਤੀ ਫ਼ੌਜ, ਸੁਰੱਖਿਅਤ ਕੱਢੇ ਬਾਹਰ

PunjabKesari

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ 'ਚ ਵੱਡੀ ਗਿਣਤੀ 'ਚ ਪ੍ਰਾਚੀਨ ਮੰਦਰ ਅਤੇ 5 ਸ਼ਕਤੀਪੀਠਾਂ- ਮਾਤਾ ਚਿੰਤਪੂਰਨੀ, ਬਜਰੇਸ਼ਵਰੀ ਮਾਤਾ, ਚਾਮੁੰਡਾ ਦੇਵੀ, ਮਾਤਾ ਨੈਣਾ ਦੇਵੀ ਅਤੇ ਜਵਾਲਾਜੀ ਮੰਦਰ ਸਥਿਤ ਹਨ। ਹਰ ਸਾਲ ਲੱਖਾਂ ਸ਼ਰਧਾਲੂ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਆਉਂਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਗਨੀਹੋਤਰੀ ਨੇ ਜਲ ਸ਼ਕਤੀ ਵਿਭਾਗ, ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਬਿਲਾਸਪੁਰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਅਗਨੀਹੋਤਰੀ ਨੇ ਵੀ 23ਵੇਂ ‘ਵਿਸ਼ਾਲ ਭਗਵਤੀ ਜਾਗਰਣ’ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਦੇਵੀ ਮਾਂ ਦਾ ਆਸ਼ੀਰਵਾਦ ਲਿਆ।

ਇਹ ਵੀ ਪੜ੍ਹੋ- ਵਾਇਰਲ ਕਾਰਡ ਨੇ ਪਾ 'ਤਾ ਭੜਥੂ, BJP ਆਗੂ ਨੇ ਧੀ ਦਾ ਵਿਆਹ ਕੀਤਾ ਰੱਦ, ਜਾਣੋ ਕੀ ਹੈ ਪੂਰਾ ਮਾਮਲਾ

PunjabKesari


Tanu

Content Editor

Related News