ਸ਼ਰਧਾਲੂਆਂ ਨਾਲ ਭਰੀ ਬੱਸ ''ਚ ਅਚਾਨਕ ਮਚ ਗਿਆ ਚੀਕ-ਚਿਹਾੜਾ ! ਇਕ-ਇਕ ਕਰ ਕੇ 20....
Thursday, May 15, 2025 - 04:10 PM (IST)

ਨੈਸ਼ਨਲ ਡੈਸਕ- ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੰਗਲੁਰੂ ਤੋਂ ਬੱਸ ਰਾਹੀਂ ਪੁਰੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਇਕ ਬੱਸ 'ਚ ਘੱਟੋ-ਘੱਟ 20 ਸ਼ਰਧਾਲੂ ਬਿਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਦਿੰਦੇ ਹੋਏ ਪਲਸ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸ਼ਰਧਾਲੂ ਬਿਮਾਰ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ
ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੰਗਲੁਰੂ ਤੋਂ ਲਗਭਗ 50 ਲੋਕਾਂ ਨੇ 26 ਅਪ੍ਰੈਲ ਨੂੰ ਬੱਸ ਰਾਹੀਂ ਆਪਣੀ 24 ਦਿਨਾਂ ਦੀ ਧਾਰਮਿਕ ਯਾਤਰਾ ਸ਼ੁਰੂ ਕੀਤੀ ਸੀ ਅਤੇ ਇਸ ਸਬੰਧ ਵਿੱਚ ਉਹ ਬਿਹਾਰ ਦੇ ਗਯਾ ਤੋਂ ਪੁਰੀ ਆ ਰਹੇ ਸਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸੋਰੋ ਵਿਖੇ ਰੁਕੇ ਅਤੇ ਚੌਲ ਅਤੇ ਸਾਂਬਰ ਵਾਲਾ ਖੁਦ ਤਿਆਰ ਕੀਤਾ ਭੋਜਨ ਖਾਧਾ।
ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਵਿੱਚੋਂ ਲਗਭਗ 20 ਨੂੰ ਉਲਟੀਆਂ ਅਤੇ ਦਸਤ ਲੱਗਣ ਲੱਗੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਸੋਰੋ ਹਸਪਤਾਲ ਲਿਜਾਇਆ ਗਿਆ। ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡਾਕਟਰਾਂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਸ਼ਰਧਾਲੂ ਬਹੁਤ ਜ਼ਿਆਦਾ ਗਰਮੀ ਕਾਰਨ ਬਿਮਾਰ ਹੋ ਸਕਦੇ ਹਨ।
ਇਹ ਵੀ ਪੜ੍ਹੋ- ਚੁੱਕਿਆ ਗਿਆ ਇਕ ਹੋਰ ਜਾਸੂਸ ! ਭੈਣ ਦੇ ਘਰ ਰਹਿ ਕੇ ਪਾਕਿਸਤਾਨ ਭੇਜਦਾ ਸੀ ਖ਼ੁਫੀਆ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e