ਬੱਸ-ਟਰਾਲੇ ਵਿਚਕਾਰ ਹੋਈ ਜ਼ਬਰਦਸਤ ਟੱਕਰ, ਡਰਾਈਵਰ ਦੀ ਮੌਤ, 16 ਲੋਕ ਜ਼ਖ਼ਮੀ

Sunday, Sep 29, 2024 - 01:24 PM (IST)

ਬੱਸ-ਟਰਾਲੇ ਵਿਚਕਾਰ ਹੋਈ ਜ਼ਬਰਦਸਤ ਟੱਕਰ, ਡਰਾਈਵਰ ਦੀ ਮੌਤ, 16 ਲੋਕ ਜ਼ਖ਼ਮੀ

ਬਿਲਾਸਪੁਰ : ਛੱਤੀਸਗੜ੍ਹ ਦੇ ਬਿਲਾਸਪੁਰ 'ਚ ਇਕ ਤੇਜ਼ ਰਫ਼ਤਾਰ ਯਾਤਰੀ ਬੱਸ ਦੀ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਬੱਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 16 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚੋਂ 2 ਯਾਤਰੀਆਂ ਨੂੰ ਗੰਭੀਰ ਹਾਲਤ 'ਚ ਸਿਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ ਹਾਏ ਓ ਰੱਬਾ! ਟੀਚਰ ਨੇ ਕੁੱਟ-ਕੁੱਟ ਪਾੜ 'ਤਾ ਕੰਨ ਦਾ ਪਰਦਾ, 5ਵੀਂ ਦੇ ਵਿਦਿਆਰਥੀ ਦੀ ਹਾਲਤ ਗੰਭੀਰ

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ 4 ਵਜੇ ਧੌੜਭਟਾ ਨੇੜੇ ਵਾਪਰਿਆ। ਮ੍ਰਿਤਕ ਦਾ ਨਾਮ ਘਨਸ਼ਿਆਮ ਚੌਹਾਨ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਯਾਤਰੀਆਂ ਨੂੰ ਲੈ ਕੇ ਗਯਾ ਬਿਹਾਰ ਤੋਂ ਰਾਏਪੁਰ ਆ ਰਹੀ ਸੀ। ਇਸ ਦੌਰਾਨ ਧੌੜਭੱਟਾ ਨੇੜੇ ਬਰੇਕਡਾਊਨ ਹੋ ਗਈ, ਜਿਸ ਕਾਰਨ ਹਾਦਸਾ ਵਾਪਰ ਗਿਆ। ਜ਼ਖ਼ਮੀਆਂ ਨੂੰ ਸਰਗਾਂਵ ਅਤੇ ਬਿਲਹਾ ਦੇ ਸਿਹਤ ਕੇਂਦਰਾਂ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਮਦਦ ਦਾ ਹੱਥ ਵਧਾਇਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ 'ਚ ਮਦਦ ਕੀਤੀ। ਬੱਸ 'ਚ ਸਫਰ ਕਰ ਰਹੇ ਯਾਤਰੀਆਂ ਦਾ ਕਹਿਣਾ ਹੈ ਕਿ ਅਚਾਨਕ ਬ੍ਰੇਕ ਫੇਲ ਹੋਣ ਕਾਰਨ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਬੱਸ ਟਰਾਲੇ ਨਾਲ ਟਕਰਾ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਰੂਹ ਕੰਬਾਊ ਹਾਦਸਾ: ਬੱਸ ਨੇ ਉੱਡਾਏ 3 ਵਾਹਨ, 7 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News