ਯਮੁਨਾ ਐਕਸਪ੍ਰੈਸ ਵੇਅ ''ਤੇ ਬੱਸ-ਟਰੱਕ ਦੀ ਭਿਆਨਕ ਟੱਕਰ, 5 ਦੀ ਮੌਤ, 16 ਜ਼ਖ਼ਮੀ

Thursday, Nov 21, 2024 - 03:10 PM (IST)

ਅਲੀਗੜ੍ਹ (ਯੂ.ਪੀ.) : ਉੱਤਰ ਪ੍ਰਦੇਸ਼ ਦੇ ਅਲੀਗੜ੍ਹ 'ਚ ਯਮੁਨਾ ਐਕਸਪ੍ਰੈਸ ਵੇਅ 'ਤੇ ਇਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਹੈ। ਟਪਲ ਥਾਣੇ ਦੇ ਇੰਚਾਰਜ ਇੰਸਪੈਕਟਰ ਸ਼ਿਸ਼ੂਪਾਲ ਵਰਮਾ ਨੇ ਵੀਰਵਾਰ ਨੂੰ ਦੱਸਿਆ ਕਿ 20/21 ਨਵੰਬਰ ਦੀ ਰਾਤ ਨੂੰ ਕਰੀਬ 1 ਵਜੇ ਤਪਲ ਖੇਤਰ 'ਚ ਯਮੁਨਾ ਐਕਸਪ੍ਰੈੱਸ ਵੇਅ 'ਤੇ ਦਿੱਲੀ ਤੋਂ ਆਜ਼ਮਗੜ੍ਹ ਜਾ ਰਹੀ ਇਕ ਡਬਲ ਡੈਕਰ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ।

ਇਹ ਵੀ ਪੜ੍ਹੋ - ਦਿੱਲੀ ਵਿਧਾਨ ਸਭਾ ਚੋਣਾਂ: 'ਆਪ' ਨੇ ਐਲਾਨ 'ਤੇ ਉਮੀਦਵਾਰ, ਆ ਗਈ ਪੂਰੀ LIST

ਉਨ੍ਹਾਂ ਦੱਸਿਆ ਕਿ ਇਸ ਭਿਆਨਕ ਹਾਦਸੇ ਵਿੱਚ 21 ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਜੇਵਰ, ਨੋਇਡਾ ਦੇ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਪਾਰੁਲ ਗਿਰੀ (26), ਹੰਸਮੁਖ (37), ਆਰਵ (ਅੱਠ ਮਹੀਨੇ) ਅਤੇ ਦੋ ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਜ਼ਖਮੀ ਹੋਏ 15 ਹੋਰ ਲੋਕਾਂ ਦਾ ਜੇਵਰ ਦੇ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਕ ਹੋਰ ਜ਼ਖਮੀ ਵਿਅਕਤੀ ਨੂੰ ਉਸ ਦੇ ਪਰਿਵਾਰ ਦੀ ਬੇਨਤੀ 'ਤੇ ਆਗਰਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ - BREAKING : ਪਿਓ-ਪੁੱਤਰ ਨੇ ਸਾਈਡ ਨਾ ਦੇਣ 'ਤੇ ਸਕੂਲ ਵੈਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਇਕ ਜ਼ਖਮੀ ਯਾਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਸ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਪੂਰਬੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜਾ ਰਹੀ ਸੀ। ਉਸ ਨੇ ਦੱਸਿਆ ਕਿ ਟੱਕਰ ਮਾਰਨ ਵਾਲਾ ਟਰੱਕ ਕੱਚ ਦੀਆਂ ਚੀਜ਼ਾਂ ਨਾਲ ਭਰਿਆ ਹੋਇਆ ਸੀ। ਪੁਲਸ ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਤੋਂ ਤੁਰੰਤ ਬਾਅਦ ਯਮੁਨਾ ਐਕਸਪ੍ਰੈਸ ਵੇਅ 'ਤੇ ਆਵਾਜਾਈ ਬਹਾਲ ਕਰ ਦਿੱਤੀ ਗਈ।

ਇਹ ਵੀ ਪੜ੍ਹੋ - BREAKING : ਪਿਓ-ਪੁੱਤਰ ਨੇ ਸਾਈਡ ਨਾ ਦੇਣ 'ਤੇ ਸਕੂਲ ਵੈਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News