ਰੂਹ ਕੰਬਾਊ ਹਾਦਸਾ: ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 5 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
Thursday, Sep 25, 2025 - 01:37 PM (IST)

ਭੁਵਨੇਸ਼ਵਰ : ਓਡੀਸ਼ਾ ਦੇ ਸੁੰਦਰਗੜ੍ਹ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ ਇੱਕ ਟਰੱਕ ਅਤੇ ਬੱਸ ਦੀ ਟੱਕਰ ਵਿੱਚ ਦੋ ਔਰਤਾਂ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਗੱਲ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 11 ਵਜੇ ਦੇ ਕਰੀਬ ਨੈਸ਼ਨਲ ਹਾਈਵੇਅ 520 'ਤੇ ਕੇ. ਬਲਿੰਗ ਪੁਲਸ ਸਟੇਸ਼ਨ ਨੇੜੇ ਵਾਪਰਿਆ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ਪੋਸਟ ਨੇ ਕਰਵਾ 'ਤੀ ਹਿੰਸਕ ਝੜਪ, ਚੱਲੇ ਪੱਥਰ, ਫੂਕ 'ਤੀਆਂ ਗੱਡੀਆਂ
ਉਹਨਾਂ ਕਿਹਾ, "ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ। ਪੰਜ ਹੋਰ ਗੰਭੀਰ ਜ਼ਖ਼ਮੀ ਹੋ ਗਏ।" ਉਨ੍ਹਾਂ ਕਿਹਾ ਕਿ ਸਥਾਨਕ ਪੁਲਸ, ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾ ਕਰਮਚਾਰੀ ਬਚਾਅ ਕਾਰਜ ਵਿੱਚ ਸ਼ਾਮਲ ਸਨ। ਜ਼ਖ਼ਮੀਆਂ ਨੂੰ ਨੇੜਲੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਕੇ. ਬਾਲਿੰਗ ਪੁਲਸ ਸਟੇਸ਼ਨ ਦੇ ਸਬ-ਇੰਸਪੈਕਟਰ ਬਾਸੁਦੇਵ ਬੇਹਰਾ ਦੇ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆ, ਤਾਂ ਬੱਸ ਸੜਕ ਦੀ ਮੁਰੰਮਤ ਦੇ ਕੰਮ ਕਾਰਨ ਗਲਤ ਦਿਸ਼ਾ ਵਿੱਚ ਜਾ ਰਹੀ ਸੀ। ਬੱਸ ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ ਅਤੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਬੱਸ ਰੁੜਕੇਲਾ ਤੋਂ ਕੋਇਡਾ ਜਾ ਰਹੀ ਸੀ।
ਇਹ ਵੀ ਪੜ੍ਹੋ : ਸਕੂਲ-ਕਾਲਜ 3 ਦਿਨ ਬੰਦ! ਜਨਤਕ ਛੁੱਟੀ ਦਾ ਹੋਇਆ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।