ਮਾਤਮ ''ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਟਰੱਕ ''ਚ ਵੱਜੀ ਬਰਾਤੀਆਂ ਨਾਲ ਭਰੀ ਬੱਸ, 4 ਦੀ ਮੌਤ

Thursday, May 29, 2025 - 02:48 PM (IST)

ਮਾਤਮ ''ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਟਰੱਕ ''ਚ ਵੱਜੀ ਬਰਾਤੀਆਂ ਨਾਲ ਭਰੀ ਬੱਸ, 4 ਦੀ ਮੌਤ

ਮੇਦਿਨੀਨਗਰ (ਝਾਰਖੰਡ) : ਝਾਰਖੰਡ ਦੇ ਪਲਾਮੂ ਜ਼ਿਲ੍ਹੇ ਵਿੱਚ ਵਿਆਹ ਸਮਾਗਮ ਲਈ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਤੇਜ਼ ਰਫ਼ਤਾਰ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦਾ ਪਤਾ ਲੱਗਣ 'ਤੇ ਘਟਨਾ ਵਾਲੀ ਥਾਂ 'ਤੇ ਹਫ਼ੜਾ-ਦਫ਼ੜੀ ਮੱਚ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਵੀਰਵਾਰ ਨੂੰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰਹੁਣ ਸਾਰੀ ਲੋਕੇਸ਼ਨ ਹੋਵੇਗੀ ਟ੍ਰੈਕ

ਤਰਹਾਸੀ ਪੁਲਸ ਸਟੇਸ਼ਨ ਦੇ ਇੰਚਾਰਜ ਨੀਰਜ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ 10 ਵਜੇ ਦੇ ਕਰੀਬ ਬੇਦਨੀ-ਪਦਮਾ ਰੋਡ 'ਤੇ ਬ੍ਰਹਮਪੁਰਾ ਮੋਰ ਨੇੜੇ ਵਾਪਰੀ ਹੈ। ਉਨ੍ਹਾਂ ਕਿਹਾ, ''ਟਰੱਕ ਨਾਲ ਟੱਕਰ ਹੋ ਜਾਣ ਤੋਂ ਬਾਅਦ ਬੱਸ ਪਲਟ ਗਈ, ਜਿਸ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੇਦਿਨੀਰਾਈ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।" ਲੈਸਲੀਗੰਜ ਦੇ ਸਬ-ਡਿਵੀਜ਼ਨਲ ਪੁਲਸ ਅਫ਼ਸਰ (ਐੱਸਡੀਪੀਓ) ਮਨੋਜ ਕੁਮਾਰ ਝਾਅ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਚੰਦਨ ਕੁਮਾਰ ਸਿੰਘ, ਵਿਕਾਸ ਕੁਮਾਰ ਸਿੰਘ, ਵਿਕਾਸ ਕੁਮਾਰ ਸਿੰਘ ਅਤੇ ਵਿੱਕੀ ਕੁਮਾਰ ਸਿੰਘ ਵਜੋਂ ਹੋਈ ਹੈ, ਜੋ ਕਿ ਚੁੰਕਾ ਪਿੰਡ ਦੇ ਵਸਨੀਕ ਹਨ।

ਇਹ ਵੀ ਪੜ੍ਹੋ : ਤੇਜ਼ ਤੂਫ਼ਾਨ ਨੇ ਮਚਾਈ ਤਬਾਹੀਉੱਡ ਗਿਆ ਟੋਲ ਪਲਾਜ਼ਾਮੱਚੀ ਹਫ਼ੜਾ-ਦਫ਼ੜੀ

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

rajwinder kaur

Content Editor

Related News