ਬੱਸ ਅਤੇ ''ਡੰਪਰ'' ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 6 ਲੋਕਾਂ ਦੀ ਮੌਤ
Tuesday, Dec 17, 2024 - 11:10 AM (IST)

ਭਾਵਨਗਰ- ਮੰਗਲਵਾਰ ਸਵੇਰੇ ਇਕ ਨਿੱਜੀ ਬੱਸ ਅਤੇ 'ਡੰਪਰ' ਟਰੱਕ ਦੀ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 10 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਗੁਜਰਾਤ ਦੇ ਭਾਵਨਗਰ ਜ਼ਿਲ੍ਹੇ 'ਚ ਵਾਪਰਿਆ। ਪੁਲਸ ਸੁਪਰਡੈਂਟ ਹਰਸ਼ਦ ਪਟੇਲ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ 6 ਵਜੇ ਤ੍ਰਪਜ ਪਿੰਡ ਕੋਲ ਹੋਇਆ, ਜਦੋਂ ਬੱਸ ਭਾਵਨਗਰ ਤੋਂ ਮਹੁਆ ਵੱਲ ਜਾ ਰਹੀ ਸੀ।
ਪਟੇਲ ਨੇ ਦੱਸਿਆ ਕਿ ਬੱਸ ਨੇ ਡੰਪਰ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਪੁਲਸ ਸੁਪਰਡੈਂਟ ਅਨੁਸਾਰ ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 8 ਤੋਂ 10 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਅਧਿਕਾਰੀਆਂ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8