ਨਹਿਰ 'ਚ ਜਾ ਡਿੱਗੀ LKG ਦੇ ਵਿਦਿਆਰਥੀਆਂ ਨਾਲ ਭਰੀ ਬੱਸ ! ਤਿਰੂਵਨੰਤਪੁਰਮ 'ਚ ਵੱਡਾ ਹਾਦਸਾ

Tuesday, Feb 17, 2026 - 12:43 PM (IST)

ਨਹਿਰ 'ਚ ਜਾ ਡਿੱਗੀ LKG ਦੇ ਵਿਦਿਆਰਥੀਆਂ ਨਾਲ ਭਰੀ ਬੱਸ ! ਤਿਰੂਵਨੰਤਪੁਰਮ 'ਚ ਵੱਡਾ ਹਾਦਸਾ

ਤਿਰੂਵਨੰਤਪੁਰਮ- ਕੇਰਲ ਦੇ ਤਿਰੂਵਨੰਤਪੁਰਮ 'ਚ ਮੰਗਲਵਾਰ ਸਵੇਰੇ ਇਕ ਵੱਡਾ ਹਾਦਸਾ ਟਲ ਗਿਆ। ਇੱਥੋਂ ਦੇ ਮਾਰਯਾਮੁਤਮ (Marayamuttom) ਇਲਾਕੇ 'ਚ 21 ਵਿਦਿਆਰਥੀਆਂ ਨਾਲ ਭਰੀ ਇਕ ਸਕੂਲ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਲੱਗਦੀ ਨਹਿਰ 'ਚ ਪਲਟ ਗਈ। ਚੰਗੀ ਕਿਸਮਤ ਰਹੀ ਕਿ ਇਸ ਹਾਦਸੇ 'ਚ ਸਾਰੇ ਬੱਚੇ ਵਾਲ-ਵਾਲ ਬਚ ਗਏ ਹਨ।

ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ 8:30 ਤੋਂ 9 ਵਜੇ ਦੇ ਵਿਚਕਾਰ ਵਾਪਰਿਆ ਜਦੋਂ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ। ਬੱਸ 'ਚ ਸਵਾਰ ਬੱਚੇ ਐੱਲ.ਕੇ.ਜੀ. (LKG) ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀ ਸਨ। ਹਾਦਸੇ ਤੋਂ ਤੁਰੰਤ ਬਾਅਦ ਬੱਸ ਦੇ ਡਰਾਈਵਰ ਅਤੇ ਨੇੜੇ-ਤੇੜੇ ਰਹਿਣ ਵਾਲੇ ਲੋਕਾਂ ਨੇ ਬਿਨਾਂ ਦੇਰੀ ਕੀਤੇ ਬੱਚਿਆਂ ਨੂੰ ਪਾਣੀ 'ਚੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨਹਿਰ 'ਚ ਪਾਣੀ ਦਾ ਪੱਧਰ ਆਮ ਨਾਲੋਂ ਵੱਧ ਸੀ, ਪਰ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ। ਪੁਲਸ ਮੁਤਾਬਕ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਜਾਂਚ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News