ਜੰਤਰ-ਮੰਤਰ ਪਹੁੰਚੇ ਕਿਸਾਨਾਂ ਦੀ ‘ਸੰਸਦ’ ਸ਼ੁਰੂ, ਟਿਕੈਤ ਬੋਲੇ- ਸ਼ਾਂਤੀਪੂਰਨ ਚੱਲਦਾ ਰਹੇਗਾ ਅੰਦੋਲਨ

Thursday, Jul 22, 2021 - 01:11 PM (IST)

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਤੇਜ਼ ਹੋ ਗਿਆ ਹੈ। ਅੱਜ ਯਾਨੀ ਕਿ ਬੁੱਧਵਾਰ ਨੂੰ 200 ਕਿਸਾਨਾਂ ਨੇ ਜੰਤਰ-ਮੰਤਰ ਕੂਚ ਕੀਤਾ ਹੈ। 5 ਬੱਸਾਂ ’ਚ ਸਵਾਰ ਹੋ ਕੇ ਕਿਸਾਨ ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਪਹੁੰਚ ਗਏ ਹਨ। ਜੰਤਰ-ਮੰਤਰ ’ਤੇ ਪੁੱਜੇ ਕਿਸਾਨਾਂ ਦੀ ‘ਕਿਸਾਨ ਸੰਸਦ’ ਸ਼ੁਰੂ ਹੋ ਗਈ ਹੈ। ਕਿਸਾਨ ਸੰਸਦ ਦੀ ਸ਼ੁਰੂਆਤ ਤੋਂ ਪਹਿਲਾਂ ਕਿਸਾਨਾਂ ਨੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ।

PunjabKesari

ਦਿੱਲੀ ਪੁਲਸ ਵਲੋਂ ਸਿਰਫ਼ 200 ਕਿਸਾਨਾਂ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਕਿਸਾਨਾਂ ਨੂੰ ਜੰਤਰ-ਮੰਤਰ ਪਹੁੰਚਣ ਤੋਂ ਪਹਿਲਾਂ ਰਸਤੇ ਵਿਚ ਰੋਕ ਕੇ ਬੱਸਾਂ ਦੀ ਚੈਕਿੰਗ ਕੀਤੀ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਇੱਥੇ ਪਹੁੰਚਣ ’ਚ ਦੇਰੀ ਹੋਈ।

ਇਹ ਵੀ ਪੜ੍ਹੋ : ਅੱਜ ਤੋਂ ਜੰਤਰ ਮੰਤਰ ’ਤੇ ‘ਕਿਸਾਨ ਸੰਸਦ’, ਵਧਾਈ ਗਈ ਸੁੱਰਖਿਆ

PunjabKesari

ਓਧਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਜੰਤਰ-ਮੰਤਰ ’ਤੇ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਆਏ ਹਾਂ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਸ਼ਾਂਤੀਪੂਰਨ ਚੱਲਦਾ ਰਹੇਗਾ। ਟਿਕੈਤ ਨੇ ਕਿਹਾ ਕਿ ਕਿਸਾਨ ਆਪਣੀ ਸੰਸਦ ਚਲਾਉਣਗੇ। ਸਦਨ ’ਚ ਕਿਸਾਨਾਂ ਲਈ ਆਵਾਜ਼ ਨਾ ਚੁੱਕਣ ਵਾਲੇ ਸੰਸਦ ਮੈਂਬਰਾਂ ਦੀ ਉਨ੍ਹਾਂ ਦੇ ਚੋਣ ਹਲਕਿਆਂ ਵਿਚ ਆਲੋਚਨਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ‘ਜੰਤਰ-ਮੰਤਰ’ ਕੂਚ, ਪੁਲਸ ਨੇ ਚੈਕਿੰਗ ਲਈ ਰਸਤੇ 'ਚ ਰੋਕੀਆਂ ਬੱਸਾਂ

PunjabKesari

ਦੱਸ ਦੇਈਏ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਰੱਖਣ ਲਈ ਸੰਸਦ ਦੇ ਬਾਹਰ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਕਿਸਾਨਾਂ ਅਤੇ ਪੁਲਸ ਵਿਚਾਲੇ ਸਮਝੌਤਾ ਹੋਇਆ ਕਿ ਕਿਸਾਨ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਗੇ। ਸਿਰਫ 200 ਕਿਸਾਨ ਹੀ ਪ੍ਰਦਰਸ਼ਨ ਲਈ ਜਾਣਗੇ, ਜੋ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨਗੇ। ਉਨ੍ਹਾਂ 200 ਕਿਸਾਨਾਂ ਨੂੰ ਬੱਸਾਂ ਵਿਚ ਸਵਾਰ ਹੋਣ ਦੀ ਆਗਿਆ ਦਿੱਤੀ ਗਈ ਹੈ, ਜਿਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਵਲੋਂ ਆਈ ਕਾਰਡ ਦੇ ਕੇ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਜਦੋਂ ਤਕ ਮਾਨਸੂਨ ਸੈਸ਼ਨ ਚਲੇਗਾ ਕਿਸਾਨਾਂ ਦਾ ਜੱਥਾ ਇੰਝ ਹੀ ਆਵੇਗਾ। 

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਵਿਰੁੱਧ ਰਾਹੁਲ ਦੀ ਅਗਵਾਈ 'ਚ ਕਾਂਗਰਸ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ


Tanu

Content Editor

Related News