ਬੂਟਾ ਸਿੰਘ ਦੇ ਪੁੱਤਰ ਅਰਵਿੰਦਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

Monday, Nov 01, 2021 - 11:25 PM (IST)

ਬੂਟਾ ਸਿੰਘ ਦੇ ਪੁੱਤਰ ਅਰਵਿੰਦਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਪੁੱਤਰ ਅਤੇ ਕਾਂਗਰਸ ਦੀ ਦਿੱਲੀ ਇਕਾਈ ਦੇ ਸੀਨੀਅਰ ਨੇਤਾ ਅਰਵਿੰਦਰ ਸਿੰਘ ਦਾ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ 56 ਸਾਲਾ ਦੇ ਸਨ। ਉਨ੍ਹਾਂ ਦੇ  ਰਿਸ਼ਤੇਦਾਰ ਪਵਨ ਅਰੋੜਾ ਨੇ ਇਹ ਜਾਣਕਾਰੀ ਦਿੱਤੀ। ਅਰਵਿੰਦਰ ਸਿੰਘ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਅਤੇ ਦੋ ਬੱਚੇ ਹਨ।  

ਅਰੋੜਾ ਨੇ ਕਿਹਾ, ‘‘ਮੰਗਲਵਾਰ ਨੂੰ ਲੋਧੀ ਰੋਡ ਸ਼ਮਸ਼ਾਨ ਘਾਟ 'ਤੇ ਅਰਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕਾਂਗਰਸ ਦੇ ਰਾਸ਼ਟਰੀ ਬੁਲਾਰਾ ਪਵਨ ਖੇੜਾ ਸਮੇਤ ਪਾਰਟੀ ਦੇ ਕਈ ਨੇਤਾਵਾਂ ਨੇ ਅਰਵਿੰਦਰ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ। ਸਿੰਘ 2008 ਵਿੱਚ ਦਿੱਲੀ ਦੀ ਦੇਵਲੀ ਵਿਧਾਨਸਭਾ ਸੀਟ ਤੋਂ ਵਿਧਾਇਕ ਬਣੇ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


author

Inder Prajapati

Content Editor

Related News