ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ 'ਤੇ ਬੋਲੇ ਕੇਜਰੀਵਾਲ, ਜਲੰਧਰ 'ਚ ਚੱਲਿਆ 'ਮਾਨ' ਦਾ ਜਾਦੂ

Saturday, May 13, 2023 - 01:59 PM (IST)

ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ 'ਤੇ ਬੋਲੇ ਕੇਜਰੀਵਾਲ, ਜਲੰਧਰ 'ਚ ਚੱਲਿਆ 'ਮਾਨ' ਦਾ ਜਾਦੂ

ਨਵੀਂ ਦਿੱਲੀ- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ 60 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ ਹੈ। ਸੁਸ਼ੀਲ ਕੁਮਾਰ ਰਿੰਕੂ ਨੇ 58691 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸੁੱਖੀ 158354 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 134706 ਵੋਟਾਂ ਨਾਲ ਚੌਥੇ ਨੰਬਰ 'ਤੇ ਰਹੇ। ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ 'ਤੇ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 58691 ਵੋਟਾਂ ਦੇ ਫਰਕ ਨਾਲ ਜਿੱਤੇ

ਜਲੰਧਰ ਜ਼ਿਮਨੀ ਚੋਣ 'ਚ 'ਆਪ' ਦੀ ਲੀਡ ਨੂੰ ਵੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ ਦੀ ਜਨਤਾ ਨੇ ਇਹ ਦੱਸ ਦਿੱਤਾ ਕਿ ਪੰਜਾਬ ਦੀ ਜਨਤਾ 'ਆਪ' ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ ਅਤੇ ਖੁਸ਼ ਵੀ ਹੈ। ਕੇਜਰੀਵਾਲ ਨੇ ਕਿਹਾ ਕਿ ਜਲੰਧਰ ਵਿਚ 'ਮਾਨ' ਦਾ ਜਾਦੂ ਚੱਲਿਆ। ਅਸੀਂ ਪੰਜਾਬ ਦੀਆਂ ਕਈ ਮੁਸ਼ਕਲਾਂ ਹੱਲ ਕੀਤੀਆਂ। ਅਸੀਂ ਸਿਰਫ਼ ਕੰਮ ਦੀ ਰਾਜਨੀਤੀ ਕਰਦੇ ਹਾਂ। ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਜਲੰਧਰ ਅਤੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ। ਪੰਜਾਬ ਦੀ ਜਨਤਾ ਨੇ ਪਰਿਵਾਰਵਾਦ ਨੂੰ ਹਰਾਇਆ। ਜਲੰਧਰ ਦੀ ਜਨਤਾ ਨੇ 'ਆਪ' ਦੇ ਕੰਮਾਂ 'ਤੇ ਮੋਹਰ ਲਾਈ। 

ਇਹ ਵੀ ਪੜ੍ਹੋ : ਜਿੱਤ ਦੇ ਕਰੀਬ ਪਹੁੰਚੀ 'ਆਪ', ਜਲੰਧਰ ਦੀਆਂ ਸੜਕਾਂ 'ਤੇ ਜਸ਼ਨ, ਢੋਲ ਦੀ ਥਾਪ 'ਤੇ ਪੈ ਰਹੇ ਭੰਗੜੇ (ਵੀਡੀਓ)

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਇੱਥੇ 'ਆਪ' ਹੈੱਡਕੁਆਰਟਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਾਨ ਸਰਕਾਰ ਦੇ ਚੰਗੇ ਕੰਮਾਂ ਕਾਰਨ ਇਹ ਬੇਮਿਸਾਲ ਜਿੱਤ ਹੈ। ਸਾਡੀ ਪਾਰਟੀ ਦੇ ਉਮੀਦਵਾਰ ਉਸ ਸੀਟ ਤੋਂ ਜਿੱਤ ਰਹੇ ਹਨ ਜੋ ਪਿਛਲੇ 50 ਸਾਲਾਂ ਤੋਂ ਕਾਂਗਰਸ ਦਾ ਗੜ੍ਹ ਸੀ। ਦੱਸ ਦੇਈਏ ਕਿ ਜਲੰਧਰ ਸੀਟ ਜਨਵਰੀ ਵਿਚ ਕਰਮਜੀਤ ਕੌਰ ਦੇ ਪਤੀ ਅਤੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ।

ਇਹ ਵੀ ਪੜ੍ਹੋ : ਕਰਨਾਟਕ ਦੀ ਜਿੱਤ ਦੇਸ਼ ਨੂੰ ਜੋੜਨ ਵਾਲੀ ਸਿਆਸਤ ਦੀ ਜਿੱਤ ਹੈ: ਪ੍ਰਿਯੰਕਾ ਗਾਂਧੀ

ਕੇਜਰੀਵਾਲ ਨੇ ਕਿਹਾ ਕਿ ਅਸੀਂ ਪਿਛਲੀ ਵਾਰ ਪੰਜਾਬ 'ਚ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। ਜਲੰਧਰ ਦੀਆਂ ਲੋਕ ਸਭਾ ਸੀਟਾਂ 'ਚ 9 ਵਿਧਾਨ ਸਭਾ ਆਉਂਦੀਆਂ ਹਨ, ਉਨ੍ਹਾਂ 'ਚੋਂ 4 ਸੀਟਾਂ ਅਸੀਂ ਜਿੱਤੀਆਂ ਅਤੇ 5 ਸੀਟਾਂ ਕਾਂਗਰਸ ਜਿੱਤ ਗਈ। ਇਹ ਇੰਨਾ ਜ਼ਬਰਦਸਤ ਕਾਂਗਰਸ ਦਾ ਗੜ ਮੰਨਿਆ ਜਾਂਦਾ ਹੈ। ਅੱਜ ਉਸ 9 'ਚੋਂ 7 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ। ਪਿਛਲੇ ਸਾਲ ਵਿਧਾਨ ਸਭਾ ਚੋਣਾਂ 'ਚ ਪੂਰੇ ਪੰਜਾਬ ਵਿਚੋਂ 52 ਫ਼ੀਸਦੀ ਵੋਟਾਂ ਮਿਲੀਆਂ ਸਨ। ਜਲੰਧਰ 'ਚ 28 ਫ਼ੀਸਦੀ ਵੋਟਾਂ ਮਿਲੀਆਂ ਸਨ ਪਰ ਅੱਜ ਅਸੀਂ 34 ਫ਼ੀਸਦੀ ਵੋਟਾਂ ਨਾਲ ਜਿੱਤ ਰਹੇ ਹਾਂ। ਪੰਜਾਬ ਦੀ ਜਨਤਾ ਨੇ ਅੱਜ ਪਰਿਵਾਰਵਾਦ ਨੂੰ ਹਰਾਇਆ ਹੈ। ਅੱਜ ਆਮ ਆਦਮੀ ਪਾਰਟੀ ਦੀ ਲੋਕ ਸਭਾ 'ਚ ਐਂਟਰੀ ਹੋ ਰਹੀ ਹੈ। ਇਕ ਸੀਟ ਨਾਲ ਐਂਟਰੀ ਹੋ ਰਹੀ ਹੈ। ਮੈਂ ਸਮਝਦਾ ਹਾਂ ਕਿ ਬਹੁਤ ਜਲਦੀ ਆਮ ਆਮਦੀ ਪਾਰਟੀ ਦਾ ਲੋਕ ਸਭਾ 'ਚ ਬਹੁਮਤ ਵੀ ਹੋਵੇਗਾ। ਇਕ ਲੋਕ ਸਭਾ ਹੀ ਅਜਿਹੀ ਸੀ, ਜਿੱਥੇ ਆਮ ਆਦਮੀ ਪਾਰਟੀ ਦੀ ਮੌਜੂਦਗੀ ਨਹੀਂ ਸੀ। 

 


author

Tanu

Content Editor

Related News