ਜ਼ਿਮਨੀ ਚੋਣਾਂ: 3 ਲੋਕ ਸਭਾ ਅਤੇ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ, ਇਸ ਦਿਨ ਆਉਣਗੇ ਨਤੀਜੇ
Thursday, Jun 23, 2022 - 10:18 AM (IST)
ਨਵੀਂ ਦਿੱਲੀ– ਜ਼ਿਮਨੀ ਚੋਣਾਂ ਲਈ ਅੱਜ ਯਾਨੀ ਕਿ ਵੀਰਵਾਰ ਨੂੰ ਦੇਸ਼ ਦੀਆਂ 3 ਲੋਕ ਸਭਾ ਸੀਟਾਂ ਅਤੇ 7 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਵੋਟਾਂ ਪੈਣ ਦੀ ਸਿਲਸਿਲਾ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਨ੍ਹਾਂ ਸੀਟਾਂ ’ਤੇ 26 ਜੂਨ ਨੂੰ ਯਾਨੀ ਕਿ ਐਤਵਾਰ ਨੂੰ ਨਤੀਜੇ ਐਲਾਨੇ ਜਾਣਗੇ। ਇਨ੍ਹਾਂ ਸੀਟਾਂ ’ਤੇ ਪੈ ਰਹੀਆਂ ਜ਼ਿਮਨੀ ਚੋਣਾਂ ਲਈ ਵੋਟਾਂ- ਉੱਤਰ ਪ੍ਰਦੇਸ਼, ਰਾਮਪੁਰ ਅਤੇ ਆਮਜ਼ਮਗੜ੍ਹ ਜਦਕਿ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟਾਂ ’ਤੇ ਵੋਟਾਂ ਪੈਣ ਰਹੀਆਂ ਹਨ। ਉੱਥੇ ਹੀ ਦਿੱਲੀ, ਝਾਰਖੰਡ, ਆਂਧਰਾ ਪ੍ਰਦੇਸ਼ ਅਤੇ ਤ੍ਰਿਪੁਰਾ ਦੀਆਂ 7 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ।
4 ਸੀਟਾਂ ’ਤੇ ਇਨ੍ਹਾਂ ਵਿਧਾਨ ਸਭਾ ਸੀਟਾਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ-
4 ਸੂਬਿਆਂ ’ਚ ਸਭ ਤੋਂ ਵੱਧ ਤ੍ਰਿਪੁਰਾ ’ਚ ਅਗਰਤਲਾ, ਜੁਬਾਰਾਜਗਰ, ਸੁਰਮਾ ਅਤੇ ਬਰਦੋਵਾਲਾ ਟਾਊਨ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਉਥੇ ਹੀ ਆਂਧਰਾ ਪ੍ਰਦੇਸ਼ ਦੀ ਆਤਮਾਕੁਰ, ਝਾਰਖੰਡ ਦੀ ਮਾਂਡਰ ਅਤੇ ਦਿੱਲੀ ਦੀ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।
ਇਹ ਵੀ ਪੜ੍ਹੋ- ਦਿੱਲੀ: ਰਾਜਿੰਦਰ ਨਗਰ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ
ਜ਼ਿਮਨੀ ਚੋਣਾਂ ਕਿਉਂ ਕਰਵਾਈਆਂ ਜਾ ਰਹੀਆਂ ਹਨ?
ਦੋ ਸੂਬਿਆਂ ਦੀਆਂ 3 ਲੋਕ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀ ਗੱਲ ਕਰੀਏ ਤਾਂ ਉੱਤਰ ਪ੍ਰਦੇਸ਼ ਯਾਨੀ ਕਿ ਯੂ. ਪੀ ਦੀਆਂ ਆਜ਼ਮਗੜ੍ਹ ਅਤੇ ਰਾਮਪੁਰ ਲੋਕ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਆਜ਼ਮਗੜ੍ਹ ਤੋਂ ਅਖਿਲੇਸ਼ ਯਾਦਵ ਜਦੋਂਕਿ ਰਾਮਪੁਰ ਤੋਂ ਆਜ਼ਮ ਖਾਨ ਫਰਵਰੀ-ਮਾਰਚ 'ਚ ਹੋਈਆਂ ਵਿਧਾਨ ਸਭਾ ਚੋਣਾਂ ਜਿੱਤ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਕਾਰਨ ਇੱਥੇ ਇਨ੍ਹਾਂ ਦੋਹਾਂ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ।
ਓਧਰ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਹਿ ਚੁੱਕੇ ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਕੇ ਮੁੱਖ ਮੰਤਰੀ ਬਣੇ ਗਏ ਹਨ। ਉਨ੍ਹਾਂ ਦੇ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਸ 'ਤੇ ਸੀਟ ’ਤੇ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ।
ਇਹ ਵੀ ਪੜ੍ਹੋ- ਰਾਸ਼ਟਰਪਤੀ ਚੋਣਾਂ : ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਕੇਂਦਰ ਨੇ ਮੁਹੱਈਆ ਕਰਵਾਈ 'ਜ਼ੈੱਡ ਪਲੱਸ' ਸੁਰੱਖਿਆ
ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ-
ਚਾਰ ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਦੀ ਗੱਲ ਕਰੀਏ ਤਾਂ ਦਿੱਲੀ ਦੀ ਰਾਜਿੰਦਰ ਨਗਰ ਵਿਧਾਨ ਸਭਾ ਸੀਟ 'ਆਪ' ਨੇਤਾ ਰਾਘਵ ਚੱਢਾ ਦੇ ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋ ਗਈ ਹੈ। ਇਸ ਦੇ ਨਾਲ ਹੀ ਝਾਰਖੰਡ ਦੀ ਮੰਡਾਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਵਿਧਾਇਕ ਰਹੇ ਬੰਧੂ ਟਿਰਕੀ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਜ਼ਿਮਨੀ ਚੋਣਾਂ ਹੋ ਰਹੀਆਂ ਹਨ।
ਆਂਧਰਾ ਪ੍ਰਦੇਸ਼ ਦੀ ਆਤਮਕੁਰ ਵਿਧਾਨ ਸਭਾ ਸੀਟ ਤੋਂ YSR ਕਾਂਗਰਸ ਵਿਧਾਇਕ ਦੀ ਮੌਤ ਤੋਂ ਬਾਅਦ 'ਤੇ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਸ ਦੇ ਨਾਲ ਹੀ ਤ੍ਰਿਪੁਰਾ 'ਚ ਅਗਰਤਲਾ, ਬੋਰਦੋਵਾਲੀ ਟਾਊਨ ਅਤੇ ਸੂਰਮਾ ਦੇ ਭਾਜਪਾ ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਸੀ, ਜਦਕਿ ਜੁਬਾਰਾਜਗਰ ਤੋਂ ਸੀ. ਪੀ. ਆਈ (ਐਮ) ਦੇ ਵਿਧਾਇਕ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਨ੍ਹਾਂ 4 ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ- ਯਸ਼ਵੰਤ ਸਿਨਹਾ ਨੇ ਤ੍ਰਿਣਮੂਲ ਕਾਂਗਰਸ ਛੱਡੀ, ਕਿਹਾ- ਵਿਰੋਧੀ ਧਿਰ ਦੀ ਏਕਤਾ ਲਈ ਕੰਮ ਕਰਨ ਦਾ ਸਮਾਂ