ਹਿਮਾਚਲ 'ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, CM ਸੁੱਖੂ ਦੀ ਪਤਨੀ ਵੀ ਅਜ਼ਮਾ ਰਹੀ ਕਿਸਮਤ
Wednesday, Jul 10, 2024 - 10:04 AM (IST)
ਸ਼ਿਮਲਾ- ਬਿਹਾਰ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਸਮੇਤ ਦੇਸ਼ ਦੇ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਵਿਚੋਂ ਕਈ ਸੀਟਾਂ ਲੋਕ ਸਭਾ ਚੋਣਾਂ ਮਗਰੋਂ ਖਾਲੀ ਹੋਈਆਂ ਹਨ। ਇਸ ਕਾਰਨ ਕਈ ਵਿਧਾਇਕਾਂ ਦਾ ਲੋਕ ਸਭਾ ਚੋਣਾਂ ਲੜਨ ਅਤੇ ਜਿੱਤਣ ਮਗਰੋਂ ਉਨ੍ਹਾਂ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ। ਇਨ੍ਹਾਂ ਵਿਚੋਂ ਕੁਝ ਸੀਟਾਂ ਵਿਧਾਇਕਾਂ ਦੇ ਦਿਹਾਂਤ ਮਗਰੋਂ ਖਾਲੀ ਹੋਈ ਹੈ। ਹਿਮਾਚਲ ਪ੍ਰਦੇਸ਼ ਵਿਚ ਵੀ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਦੇ ਦੇਹਰਾ, ਹਮੀਰਪੁਰ ਅਤੇ ਨਾਲਾਗੜ੍ਹ ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਇਹ ਸੀਟਾਂ ਤਿੰਨ ਆਜ਼ਾਦ ਉਮੀਦਵਾਰਾਂ- ਹੋਸ਼ਿਆਰਪੁਰ ਸਿੰਘ (ਦੇਹਰਾ), ਅਸ਼ੀਸ਼ ਸ਼ਰਮਾ (ਹਮੀਰਪੁਰ) ਅਤੇ ਕੇ. ਐਲ. ਠਾਕੁਰ (ਨਾਲਾਗੜ੍ਹ) ਵੱਲੋਂ 22 ਮਾਰਚ ਨੂੰ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋ ਗਈਆਂ ਸਨ। ਇਨ੍ਹਾਂ ਚੋਣਾਂ ਦੇ ਨਤੀਜੇ 13 ਜੁਲਾਈ ਨੂੰ ਆਉਣਗੇ।
ਇਹ ਵੀ ਪੜ੍ਹੋ- 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਜ਼ਿਮਨੀ ਚੋਣਾਂ 'ਚ ਸਖ਼ਤ ਮੁਕਾਬਲਾ
ਹਿਮਾਚਲ ਪ੍ਰਦੇਸ਼ ਦੀ ਦੇਹਰਾ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਰਾਹੀਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਰਾਜਨੀਤੀ 'ਚ ਪੈਰ ਰੱਖ ਰਹੀ ਹੈ। ਦੇਹਰਾ 'ਚ ਮੁੱਖ ਮੰਤਰੀ ਸੁੱਖੂ ਦੀ ਸਾਖ ਦਾਅ 'ਤੇ ਲੱਗੀ ਹੈ, ਉਨ੍ਹਾਂ ਦੀ ਪਤਨੀ ਕਮਲੇਸ਼ ਠਾਕੁਰ ਦਾ ਮੁਕਾਬਲਾ ਹੋਸ਼ਿਆਰ ਸਿੰਘ ਨਾਲ ਹੈ, ਜੋ ਰਾਜ ਸਭਾ ਚੋਣਾਂ 'ਚ ਕਾਂਗਰਸ ਉਮੀਦਵਾਰ ਖ਼ਿਲਾਫ਼ ਵੋਟ ਪਾਉਣ ਵਾਲੇ 9 ਵਿਧਾਇਕਾਂ 'ਚੋਂ ਇਕ ਹਨ। ਕਮਲੇਸ਼ ਨੇ ਪ੍ਰਚਾਰ ਦੌਰਾਨ ਲੋਕਾਂ ਨੂੰ ਕਿਹਾ ਸੀ ਕਿ ਮੁੱਖ ਮੰਤਰੀ ਲਈ ਵੋਟ ਪਾਓ, ਵਿਧਾਇਕ ਲਈ ਨਹੀਂ। ਹੁਣ ਦੇਹਰਾ ਵੀ ਮੁੱਖ ਮੰਤਰੀ ਦਾ ਖੇਤਰ ਬਣ ਜਾਵੇਗਾ।
ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ; ਸਕੂਲ-ਕਾਲਜ ਬੰਦ, ਜਹਾਜ਼ ਸੇਵਾਵਾਂ ਪ੍ਰਭਾਵਿਤ
ਓਧਰ ਹਿਮਾਚਲ ਪ੍ਰਦੇਸ਼ 'ਚ ਤਿੰਨੋਂ ਵਿਧਾਨ ਸਭਾ ਸੀਟਾਂ- ਹਮੀਰਪੁਰ, ਦੇਹਰਾ ਅਤੇ ਨਾਲਾਗੜ੍ਹ 'ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸਾਰੇ ਸਨਮਾਨਤ ਵੋਟਰਾਂ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਵੋਟਿੰਗ ਕੇਂਦਰਾਂ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰੋ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e