ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ ''ਚ ਪ੍ਰਿਯੰਕਾ ਨਹੀਂ ਕਰੇਗੀ ਪ੍ਰਚਾਰ
Wednesday, Sep 25, 2019 - 03:08 PM (IST)

ਲਖਨਊ (ਵਾਰਤਾ)— ਉੱਤਰ ਪ੍ਰਦੇਸ਼ ਵਿਚ ਵਿਧਾਨ ਸਭਾ ਦੀਆਂ 11 ਸੀਟਾਂ 'ਤੇ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਪ੍ਰਚਾਰ ਨਹੀਂ ਕਰੇਗੀ। ਸੂਬੇ ਵਿਚ ਪਾਰਟੀ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਵੱਡੇ ਨੇਤਾ ਜ਼ਿਮਨੀ ਚੋਣਾਂ ਵਿਚ ਪ੍ਰਚਾਰ ਲਈ ਨਹੀਂ ਜਾਂਦੇ ਪਰ ਪ੍ਰਿਯੰਕਾ ਗਾਂਧੀ ਉੱਤਰ ਪ੍ਰਦੇਸ਼ ਦੀ ਮੁਖੀ ਹੈ ਅਤੇ ਉਮੀਦਵਾਰਾਂ ਦੇ ਨਾਂ ਉਨ੍ਹਾਂ ਦੀ ਸਹਿਮਤੀ ਨਾਲ ਤੈਅ ਕੀਤੇ ਗਏ ਹਨ।
ਪ੍ਰਦੇਸ਼ ਕਾਂਗਰਸ ਦੇ ਨੇਤਾਵਾਂ ਨੂੰ ਉਮੀਦ ਸੀ ਕਿ ਪਾਰਟੀ ਜਨਰਲ ਸਕੱਤਰ ਪ੍ਰਚਾਰ ਲਈ ਜ਼ਰੂਰੀ ਆਵੇਗੀ। ਪ੍ਰਦੇਸ਼ ਕਾਂਗਰਸ ਦੇ ਇਕ ਨੇਤਾ ਨੇ ਕਿਹਾ ਕਿ ਇਸ ਨਾਲ ਉਮੀਦਵਾਰਾਂ ਅਤੇ ਵਰਕਰਾਂ 'ਚ ਨਾਰਾਜ਼ਗੀ ਹੈ। ਦੂਜੇ ਪਾਸੇ ਪ੍ਰਦੇਸ਼ ਭਾਜਪਾ ਪਾਰਟੀ ਨੇ ਕਿਹਾ ਹੈ ਕਿ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਪਤਾ ਹੈ, ਇਸ ਲਈ ਉਹ ਪ੍ਰਚਾਰ 'ਚ ਨਹੀਂ ਆ ਰਹੀ ਹੈ।