ਦੇਸ਼ ਦੇ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ, I.N.D.I.A ਗੱਠਜੋੜ ਦੀ ਪਹਿਲੀ ਪ੍ਰੀਖਿਆ

Tuesday, Sep 05, 2023 - 08:58 AM (IST)

ਦੇਸ਼ ਦੇ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ, I.N.D.I.A ਗੱਠਜੋੜ ਦੀ ਪਹਿਲੀ ਪ੍ਰੀਖਿਆ

ਨੈਸ਼ਨਲ ਡੈਸਕ : ਦੇਸ਼ ਦੇ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਨ੍ਹਾਂ ਸੂਬਿਆਂ 'ਚ ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਕੇਰਲ, ਝਾਰਖੰਡ ਅਤੇ ਉੱਤਰਾਖੰਡ ਸ਼ਾਮਲ ਹਨ, ਜਿੱਥੇ 1-1 ਸੀਟ 'ਤੇ ਚੋਣਾਂ ਹੋ ਰਹੀਆਂ ਹਨ, ਜਦੋਂ ਕਿ ਤ੍ਰਿਪੁਰਾ ਦੀਆਂ 2 ਸੀਟਾਂ 'ਤੇ ਵੋਟਾਂ ਪਾਈਆਂ ਜਾਣਗੀਆਂ।
ਇਹ ਵੀ ਪੜ੍ਹੋ : Promotion ਦੇ ਸੁਫ਼ਨੇ ਟੁੱਟਣ ਮਗਰੋਂ ਮੁਲਾਜ਼ਮਾਂ ਨੂੰ ਹੋਰ ਵੱਡਾ ਝਟਕਾ, ਪੰਜਾਬ ਸਰਕਾਰ ਲੈ ਲਿਆ ਇਹ ਫ਼ੈਸਲਾ
ਚੋਣ ਕਮਿਸ਼ਨ ਮੁਤਾਬਕ ਉੱਤਰ ਪ੍ਰਦੇਸ਼ ਦੀ ਘੋਸੀ, ਉੱਤਰਾਖੰਡ ਦੀ ਬਾਗੇਸ਼ਵਰ, ਬੰਗਾਲ ਦੀ ਧੂਪਗੁੜੀ, ਝਾਰਖੰਡ ਦੀ ਡੁਮਰੀ, ਕੇਰਲ ਦੀ ਪੁਥੂਪੱਲੀ, ਤ੍ਰਿਪੁਰਾ ਦੀ ਬਾਕਸਾਨਗਰ ਅਤੇ ਧਨਪੁਰ ਸੀਟ ਲਈ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਦੇ ਨਤੀਜੇ 8 ਸਤੰਬਰ ਨੂੰ ਆਉਣਗੇ। ਘੋਸੀ ਅਤੇ ਧਨਪੁਰ ਸੀਟ 'ਤੇ ਮੌਜੂਦਾ ਵਿਧਾਇਕਾਂ ਦੇ ਅਸਤੀਫ਼ੇ ਦੇਣ ਕਾਰਨ ਚੋਣਾਂ ਹੋ ਰਹੀਆਂ ਹਨ। ਬਾਕੀ 5 ਸੀਟਾਂ 'ਤੇ ਮੌਜੂਦਾ ਵਿਧਾਇਕ ਦਾ ਦਿਹਾਂਤ ਹੋਣ ਦੇ ਕਾਰਨ ਚੋਣਾਂ ਹੋ ਰਹੀਆਂ ਹਨ। 
I.N.D.I.A. ਗਠਜੋੜ ਦੀ ਪਹਿਲੀ ਪ੍ਰੀਖਿਆ
ਕੇਂਦਰ 'ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਇਕਜੁੱਟ ਹੋ ਕੇ ਮੁਕਾਬਲਾ ਕਰਨ ਲਈ ਵਿਰੋਧੀ ਪਾਰਟੀਆਂ ਵਲੋਂ ਬਣਾਏ ਗਏ ‘ਇੰਡੀਆ’ ਗੱਠਜੋੜ ਦਾ ਇਹ ਪਹਿਲਾ ਚੋਣ ਇਮਤਿਹਾਨ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Girlfriend ਨੇ ਦੁਖ਼ੀ ਕਰ ਛੱਡਿਆ 2 ਬੱਚਿਆਂ ਦਾ ਪਿਓ, ਮਾਂ ਦੀਆਂ ਅੱਖਾਂ ਸਾਹਮਣੇ ਗਲੇ ਲਾਈ ਮੌਤ
ਵਿਰੋਧੀ ਗੱਠਜੋੜ ਉੱਤਰ ਪ੍ਰਦੇਸ਼ ਦੀ ਘੋਸੀ ਸੀਟ, ਝਾਰਖੰਡ ਦੀ ਡੁਮਰੀ, ਤ੍ਰਿਪੁਰਾ ਦੀ ਧਨਪੁਰ, ਬਾਕਸਨਗਰ ਅਤੇ ਉੱਤਰਾਖੰਡ ਦੀ ਬਾਗੇਸ਼ਵਰ ਸੀਟ ਤੋਂ ਸਾਂਝੇ ਤੌਰ ’ਤੇ ਚੋਣ ਲੜ ਰਿਹਾ ਹੈ, ਜਦੋਂ ਕਿ ਪੱਛਮੀ ਬੰਗਾਲ ਦੀ ਧੂਪਗੁੜੀ ਅਤੇ ਕੇਰਲ ਦੀ ਪੁਥੂਪੱਲੀ ਸੀਟ ’ਤੇ ਗੱਠਜੋੜ ਦੇ ਭਾਈਵਾਲ ਹੀ ਇਕ-ਦੂਜੇ ਖ਼ਿਲਾਫ਼ ਚੋਣ ਲੜ ਰਹੇ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News