ਜਬਰ-ਜ਼ਿਨਾਹ ਦਾ ਪਰਚਾ ਦਰਜ ਹੋਣ ਤੋਂ ਪਰੇਸ਼ਾਨ ਸੀ CA, ਹਾਰ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
Wednesday, Feb 01, 2023 - 01:46 AM (IST)
ਮੁੰਬਈ (ਭਾਸ਼ਾ): ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿਚ ਇਕ ਚਾਰਟਡ ਅਕਾਊਂਟੈਂਟ ਨੇ ਆਪਣੇ ਦੋਸਤ ਦੇ ਰਿਜ਼ਾਰਟ ਵਿਚ ਖੁਦਕੁਸ਼ੀ ਕਰ ਲਈ। ਉਸ ਦੇ ਖ਼ਿਲਾਫ਼ ਪੁਲਸ ਵੱਲੋਂ ਕੁੱਝ ਦਿਨ ਪਹਿਲਾਂ ਜਬਰ-ਜ਼ਿਨਾਹ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਗ਼ਮਾਂ 'ਚ ਬਦਲੀਆਂ ਖ਼ੁਸ਼ੀਆਂ, ਵਿਆਹ ਸਮਾਗਮ ਦੌਰਾਨ ਦੀਵੇ ਤੋਂ ਲੱਗੀ ਅੱਗ, 14 ਲੋਕਾਂ ਦੀ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੀ. ਏ. ਚਿਰਾਗ ਵਰੈਯਾ (45) ਨੇ ਇਕ ਸੁਸਾਈਡ ਨੋਟ ਛੱਡਿਆ ਹੈ ਜਿਸ ਵਿਚ ਲਿਖਿਆ ਹੈ ਕਿ ਉਨ੍ਹਾਂ ਦੀ ਮੌਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ। ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਅਤੇ 2 ਬੱਚੇ ਹਨ। ਅਧਿਕਾਰੀ ਨੇ ਕਿਹਾਕਿ ਇਗਤਪੁਰੀ ਵਿਚ ਰਿਜ਼ਾਰਟ ਦੀ ਦੇਖਭਾਲ ਕਰਨ ਵਾਲੇ ਸ਼ਖ਼ਸ ਨੇ ਸੋਮਵਾਰ ਰਾਤ ਨੂੰ ਉਕਤ ਸੀ.ਏ. ਨੂੰ ਫਾਹੇ ਨਾਲ ਲਟਕਿਆ ਪਾਇਆ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਸਾਬਕਾ ਕਾਨੂੰਨ ਮੰਤਰੀ ਸ਼ਾਂਤੀ ਭੂਸ਼ਣ ਦਾ ਦੇਹਾਂਤ, 97 ਸਾਲ ਦੀ ਉਮਰ 'ਚ ਲਏ ਅਖ਼ੀਰਲੇ ਸਾਹ
ਮੁੰਬਈ ਦੀ ਭਾਂਡੁਪ ਪੁਲਸ ਨੇ 10 ਜਨਵਰੀ ਨੂੰ ਚਿਰਾਗ ਵਰੈਯਾ ਦੇ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਸੀ ਜਿਸ ਤੋਂ ਬਾਅਦ ਉਸ ਨੇ ਜਾਂਚ ਵਿਚ ਸਹਿਯੋਗ ਕੀਤਾ ਸੀ। ਅਧਿਕਾਰੀ ਨੇ ਦੱਸਿਆ ਕਿ ਉਸ ਨੇ ਜਾਂਚ ਅਧਿਕਾਰੀ ਨੂੰ ਭਰੋਸਾ ਦਿੱਤਾ ਸੀ ਕਿ ਜਦੋਂ ਵੀ ਲੋੜ ਪਵੇਗੀ, ਉਦੋਂ ਉਹ ਥਾਣੇ ਆਵੇਗਾ। ਇਗਤਪੁਰੀ ਦੇ ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ। ਸਾਨੂੰ ਕੋਈ ਗੜਬੜੀ ਨਹੀਂ ਮਿਲੀ ਹੈ। ਮੁੱਢਲੀ ਸੂਚਨਾ ਦੇ ਅਧਾਰ 'ਤੇ ਅਸੀਂ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।