ਦੇਸ਼ 'ਚ ਲਾਗੂ ਹੋਇਆ CAA, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

01/10/2020 11:02:41 PM

ਨਵੀਂ ਦਿੱਲੀ — ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) 2019 ਅੱਜ ਪੂਰੇ ਦੇਸ਼ 'ਚ ਲਾਗੂ ਹੋ ਚੁੱਕਾ ਹੈ। ਇਸ ਨੂੰ ਲੈ ਕੇ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੇਸ਼ 'ਚ ਕਈ ਥਾਵਾਂ 'ਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਉਥੇ ਹੀ ਨਾਗਰਿਕਤਾ ਸੋਧ ਕਾਨੂੰਨ 'ਤੇ ਦੇਸ਼ ਦੇ ਕਈ ਇਲਾਕਿਆਂ 'ਚ ਹਿੰਸਾ ਵੀ ਦੇਖਣ ਨੂੰ ਮਿਲੀ ਹੈ। ਹਾਲਾਂਕਿ ਹੁਣ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) 2019 ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 10 ਜਨਵਰੀ 2020 ਨਾਲ ਹੀ ਨਾਗਰਿਕਤਾ ਸੋਧ ਕਾਨੂੰਨ ਪੂਰੇ ਦੇਸ਼ 'ਚ ਲਾਗੂ ਹੋ ਚੁੱਕਾ ਹੈ।
ਗ੍ਰਹਿ ਮੰਤਰਾਲਾ ਵੱਲੋਂ ਜਾਰੀ ਨੋਟੀਫਿਕੇਸ਼ਨ 'ਚ ਲਿਖਿਆ ਹੈ, 'ਕੇਂਦਰੀ ਸਰਕਾਰ, ਨਾਗਰਿਕਤਾ (ਸੋਧ) ਕਾਨੂੰਨ, 2019 (2019 ਦਾ 47) ਦੀ ਧਾਰਾ 1 ਦੀ ਉਪ ਧਾਰਾ (2) ਵੱਲੋਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, 10 ਜਨਵਰੀ 2020 ਨੂੰ ਉਸ ਤਰੀਕ ਦੇ ਰੂਪ 'ਚ ਰੈਗੁਲਰ ਕਰਦੀ ਹੈ ਜਿਸ ਨੂੰ ਉਸ ਐਕਟ ਦੀਆਂ ਧਾਰਾਂ ਲਾਗੂ ਹੋਣਗੀਆਂ।

Inder Prajapati

This news is Content Editor Inder Prajapati