ਜਨਵਰੀ ਤੋਂ ਲਾਗੂ ਹੋ ਸਕਦਾ ਹੈ ਸੀ.ਏ.ਏ.: ਕੈਲਾਸ਼ ਵਿਜੈਵਰਗੀਏ

Sunday, Dec 06, 2020 - 03:05 AM (IST)

ਜਨਵਰੀ ਤੋਂ ਲਾਗੂ ਹੋ ਸਕਦਾ ਹੈ ਸੀ.ਏ.ਏ.: ਕੈਲਾਸ਼ ਵਿਜੈਵਰਗੀਏ

ਬਾਰਾਸਾਤ : ਭਾਜਪਾ ਦੇ ਸੀਨੀਅਰ ਨੇਤਾ ਕੈਲਾਸ਼ ਵਿਜੈਵਰਗੀਏ ਨੇ ਸ਼ਨੀਵਾਰ ਨੂੰ ਕਿਹਾ ਕਿ ਸੋਧਿਆ ਹੋਇਆ ਨਾਗਰਿਕਤਾ ਕਾਨੂੰਨ (ਸੀ.ਏ.ਏ.) ਅਗਲੇ ਸਾਲ ਜਨਵਰੀ ਤੋਂ ਲਾਗੂ ਹੋ ਸਕਦਾ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਨੇ ਦੋਸ਼ਲਗਾਇਆ ਕਿ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਸ਼ਰਨਾਰਥੀਆਂ ਪ੍ਰਤੀ ਹਮਦਰਦੀ ਨਹੀਂ ਰੱਖਦੀ ਹੈ। 
ਮਾਮੂਲੀ ਵਿਵਾਦ ਨੂੰ ਲੈ ਕੇ ਗੁਰਦੁਆਰੇ 'ਚ ਭਿੜੇ ਦੋ ਗ੍ਰੰਥੀ, ਇੱਕ ਦੀ ਮੌਤ

ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ 'ਆਰ ਨੋਏ ਅਨਿਆਂ' (ਬੇਇਨਸਾਫ਼ੀ ਹੋਰ ਨਹੀਂ) ਮੁਹਿੰਮ ਦੇ ਤਹਿਤ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, ਸਾਨੂੰ ਉਮੀਦ ਹੈ ਕਿ ਸੀ.ਏ.ਏ. ਦੇ ਤਹਿਤ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਅਗਲੇ ਸਾਲ ਜਨਵਰੀ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ, ਕੇਂਦਰ ਸਰਕਾਰ ਨੇ ਸੀ.ਏ.ਏ. ਨੂੰ ਈਮਾਨਦਾਰ ਨੀਅਤ ਨਾਲ ਗੁਆਂਢੀ ਦੇਸ਼ਾਂ ਤੋਂ ਸਾਡੇ ਦੇਸ਼ ਆਏ ਸਤਾਏ ਗਏ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਲਈ ਪਾਸ ਕੀਤਾ ਸੀ। 
ਦਿੱਲੀ-NCR ਦੇ ਕਈ ਰਸਤੇ ਬੰਦ, ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਇਜ਼ਰੀ

ਵਿਜੈਵਰਗੀਏ ਦੀ ਟਿੱਪਣੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਤੇ ਸੂਬੇ ਦੇ ਮੰਤਰੀ ਫਰਹਾਦ ਹਾਕਿਮ ਨੇ ਕਿਹਾ ਕਿ ਭਾਜਪਾ ਪੱਛਮੀ ਬੰਗਾਲ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੀ.ਏ.ਏ. ਵਿੱਚ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ 31 ਦਸੰਬਰ 2014 ਤੋਂ ਪਹਿਲਾਂ ਭਾਰਤ ਆ ਗਏ ਹਿੰਦੂ, ਸਿੱਖ, ਬੋਧੀ, ਈਸਾਈ, ਜੈਨ ਅਤੇ ਪਾਰਸੀ ਸ਼ਰਨਾਰਥੀਆਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦਾ ਪ੍ਰਬੰਧ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।


author

Inder Prajapati

Content Editor

Related News