ਸੀ.ਏ.ਏ. ਤੋਂ ਮੁਸਲਮਾਨਾਂ ਨੂੰ ਕੋਈ ਖਤਰਾ ਨਹੀਂ : ਰਜਨੀਕਾਂਤ

Wednesday, Feb 05, 2020 - 01:28 PM (IST)

ਸੀ.ਏ.ਏ. ਤੋਂ ਮੁਸਲਮਾਨਾਂ ਨੂੰ ਕੋਈ ਖਤਰਾ ਨਹੀਂ : ਰਜਨੀਕਾਂਤ

ਨਵੀਂ ਦਿੱਲੀ— ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਅਤੇ ਸਮਰਥਨ 'ਚ ਪ੍ਰਦਰਸ਼ਨ ਦਾ ਦੌਰ ਜਾਰੀ ਹੈ। ਇਸੇ ਦਰਮਿਆਨ ਫਿਲਮ ਅਭਿਨੇਤਾ ਰਜਨੀਕਾਂਤ ਨੇ ਨੇ ਕਿਹਾ ਕਿ ਸੀ.ਏ.ਏ. ਸਾਡੇ ਦੇਸ਼ ਕਿਸੇ ਵੀ ਨਾਗਰਿਕ ਨੂੰ ਪ੍ਰਭਾਵਿਤ ਨਹੀਂ ਕਰਦਾ ਹੈ, ਜੇਕਰ ਇਹ ਮੁਸਲਮਾਨਾਂ ਨੂੰ ਪ੍ਰਭਾਵਿਤ ਕਰਦਾ ਹੈ ਤਾਂ ਮੈਂ ਉਨ੍ਹਾਂ ਲਈ ਖੜ੍ਹਾ ਹੋਣ ਵਾਲਾ ਪਹਿਲਾ ਵਿਅਕਤੀ ਬਣਾਂਗਾ। ਬਾਹਰੀ ਲੋਕਾਂ ਬਾਰੇ ਪਤਾ ਲਗਾਉਣ ਲਈ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ.ਪੀ.ਆਰ.) ਜ਼ਰੂਰੀ ਹੈ। ਰਾਸ਼ਟਰੀ ਨਾਗਰਿਕਤਾ ਰਜਿਸਟਰ (ਐੱਨ.ਆਰ.ਸੀ.) ਬਾਰੇ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਹਾਲੇ ਤੱਕ ਤਿਆਰ ਨਹੀਂ ਹੋਇਆ ਹੈ।

ਰਜਨੀਕਾਂਤ ਨੇ ਦੋਸ਼ ਲਗਾਇਆ ਕਿ ਕੁਝ ਸਿਆਸੀ ਦਲ ਆਪਣੇ ਨਿੱਜੀ ਸਵਾਰਥ ਲਈ ਸੀ.ਏ.ਏ. ਵਿਰੁੱਧ ਲੋਕਾਂ ਨੂੰ ਭੜਕਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਸੀ.ਏ.ਏ. ਨਾਲ ਭਾਰਤੀ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਵੰਡ ਤੋਂ ਬਾਅਦ ਜਿਨ੍ਹਾਂ ਮੁਸਲਮਾਨਾਂ ਨੇ ਭਾਰਤ 'ਚ ਰੁਕਣ ਦਾ ਫੈਸਲਾ ਕੀਤਾ, ਉਨ੍ਹਾਂ ਨੂੰ ਕਿਵੇਂ ਦੇਸ਼ ਤੋਂ ਬਾਹਰ ਭੇਜਿਆ ਜਾਵੇਗਾ?


author

DIsha

Content Editor

Related News