ਐੱਨ.ਆਰ.ਸੀ ਅਤੇ ਸੀ.ਏ.ਏ ''ਤੇ ਹੋਏ ਰਾਏਸ਼ੁਮਾਰੀ, UN ਕਰੇ ਨਿਗਰਾਨੀ

12/19/2019 6:42:57 PM

ਨਵੀਂ ਦਿੱਲੀ—ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤ੍ਰਿਣਾਮੂਲ ਕਾਂਗਰਸ ਦੀ ਰੈਲੀ 'ਚ ਕਿਹਾ ਹੈ ਕਿ ਆਜ਼ਾਦੀ ਦੇ ਕਈ ਸਾਲਾਂ ਬਾਅਦ ਸਾਨੂੰ ਨਾਗਰਿਕਤਾ ਸਾਬਿਤ ਕਰਨ ਦੀ ਕਿਉ ਜਰੂਰਤ ਹੈ। ਮਮਤਾ ਬੈਨਰਜੀ ਨੇ ਮੰਗ ਕੀਤੀ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ.ਆਰ.ਸੀ. 'ਤੇ ਰਾਏਸ਼ੁਮਾਰੀ ਕਰਵਾਈ ਜਾਵੇ ਅਤੇ ਇਸ ਦੀ ਸੰਯੁਕਤ ਰਾਸ਼ਟਰ ਨਿਗਰਾਨੀ ਕਰੇ।

ਇਸ ਦੇ ਨਾਲ ਹੀ ਮਮਤਾ ਬੈਨਰਜੀ ਨੇ ਇਹ ਵੀ ਕਿਹਾ ਹੈ ਕਿ ਰਾਏਸ਼ੁਮਾਰੀ ਤੋਂ ਬਾਅਦ ਦੇਖਦੇ ਹਾਂ ਕਿ ਕੌਣ ਜਿੱਤਦਾ ਹੈ। ਕੇਂਦਰ ਦੀ ਮੋਦੀ ਸਰਕਾਰ ਨੂੰ ਚੁਣੌਤੀ ਦਿੰਦੇ ਹੋਏ ਮਮਤਾ ਨੇ ਅੱਗੇ ਇਹ ਵੀ ਕਿਹਾ ਹੈ ਕਿ ਜੇਕਰ ਤੁਸੀਂ ਹਾਰਦੇ ਹੋ ਤਾਂ ਤੁਹਾਨੂੰ ਅਸਤੀਫਾ ਦੇਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੈਂ ਤੁਹਾਨੂੰ ਚੁਣੌਤੀ ਦਿੰਦੀ ਹਾਂ ਕਿ ਦੇਸ਼ ਨੂੰ ਫੇਸਬੁੱਕ ਅਤੇ ਸੰਪਰਦਾਇਕ ਦੰਗਿਆਂ ਦੀ ਵਰਤੋਂ ਕਰ ਕੇ ਵੰਡ ਕਰਨ ਦੀ ਕੋਸ਼ਿਸ਼ ਨਾ ਕਰੋ। ਮਮਤਾ ਬੈਨਰਜੀ ਨੇ ਇਹ ਵੀ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨੇਤਾ ਉਸ ਸਮੇਂ ਕਿੱਥੇ ਸੀ ਜਦੋਂ ਸੁਤੰਤਰਤਾ ਲਈ ਸੰਘਰਸ਼ ਕੀਤਾ ਜਾ ਰਿਹਾ ਸੀ।

Iqbalkaur

This news is Content Editor Iqbalkaur