ਮੁਸਲਮਾਨਾਂ ਦੇ ਹਿੱਤਾਂ ਦੀ ਰੱਖਿਆ ਸਾਡੀ ਜ਼ਿੰਮੇਵਾਰੀ: CM ਯੇਦੀਯੁਰੱਪਾ

Thursday, Dec 19, 2019 - 01:33 PM (IST)

ਬੈਂਗਲੁਰੂ—ਕਰਨਾਟਕ 'ਚ ਨਾਗਰਿਕ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਰਾਜਧਾਨੀ ਬੈਂਗਲੁਰੂ ਤੋਂ ਇਲਾਵਾ ਕਈ ਹੋਰ ਸ਼ਹਿਰਾਂ 'ਚ ਵੀ ਇਸ ਕਾਨੂੰਨ ਖਿਲਾਫ ਪ੍ਰਦਰਸ਼ਨ ਹੋ ਰਿਹਾ ਹੈ। ਕਲਬੁਰਜੀ 'ਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ 20 ਪ੍ਰਦਰਸ਼ਨਕਾਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਬੀ. ਐੱਸ ਯੇਦੀਯੁਰੱਪਾ ਨੇ ਅੱਜ ਭਾਵ ਵੀਰਵਾਰ ਨੂੰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਇਸ ਕਾਨੂੰਨ ਦੇ ਸੰਬੰਧ 'ਚ ਮੁਸਲਮਾਨ ਭਾਈਚਾਰੇ ਦੇ ਡਰ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਨਾਗਰਿਕ ਸੋਧ ਕਾਨੂੰਨ ਨੂੰ 100 ਫੀਸਦੀ ਲਾਗੂ ਕਰੇਗੀ।

PunjabKesari

ਯੇਦੀਯੁਰੱਪਾ ਨੇ ਕਿਹਾ ਹੈ,''ਮੈਂ ਘੱਟ ਗਿਣਤੀ ਮੁਸਲਿਮ ਭਰਾਵਾਂ ਨੂੰ ਬੇਨਤੀ ਕਰਦਾ ਹਾਂ ਕਿ ਇਹ ਕਾਨੂੰਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਪ੍ਰਭਾਵਿਤ ਨਹੀਂ ਕਰੇਗਾ ਅਤੇ ਉਨ੍ਹਾਂ ਦੇ ਹਿੱਤਾਂ ਦਾ ਰੱਖਿਆ ਕਰਨਾ ਸਾਡੀ ਜ਼ਿੰਮੇਵਾਰੀ ਹੈ। ਕ੍ਰਿਪਾ ਕਰਕੇ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਸਹਿਯੋਗ ਕਰੇ।''

PunjabKesari

ਇੱਥੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ, ''ਅਸੀਂ ਇਸ ਕਾਨੂੰਨ ਦੇ ਵਿਰੋਧ ਜਾਂ ਸਮਰਥਨ 'ਚ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਆਯੋਜਿਤ ਕਰਨ ਦਾ ਆਗਿਆ ਨਹੀਂ ਦਿੱਤੀ ਹੈ। ਕਰਫਿਊ ਲਾਗੂ ਹੈ। ''ਉਨ੍ਹਾਂ ਨੇ ਕਿਹਾ, ''ਹੁਣ ਸਥਿਤੀ ਸਾਧਾਰਨ ਹੈ ਅਤੇ ਕੋਈ ਹੋਰ ਪਰੇਸ਼ਾਨੀ ਨਹੀਂ ਹੈ। ਇਸ ਸੰਬੰਧ 'ਚ ਕਿਸੇ ਦਾ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਕਰਨਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਪੁਲਸ ਨਿਗਰਾਨੀ ਰੱਖ ਰਹੀ ਹੈ। ਯੇਦੀਯੁਰੱਪਾ ਨੇ ਦੋਸ਼ ਲਗਾਇਆ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਪਿੱਛੇ ਕਾਂਗਰਸ ਦਾ ਹੱਥ ਹੈ।''


Iqbalkaur

Content Editor

Related News