CAA ਵਿਰੋਧ: ਦਿੱਲੀ-ਗੁਰੂਗ੍ਰਾਮ ਐਕਸਪ੍ਰੈਸ ਵੇਅ ''ਤੇ ਲੱਗਾ ਭਾਰੀ ਜਾਮ

12/19/2019 12:51:18 PM

ਨਵੀਂ ਦਿੱਲੀ—ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦਿੱਲੀ, ਬਿਹਾਰ, ਕਰਨਾਟਕ ਸਮੇਤ ਦੇਸ਼ ਭਰ 'ਚ ਪ੍ਰਦਰਸ਼ਨ ਹੋ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਦਿੱਲੀ 'ਚ ਹੋ ਰਹੇ ਪ੍ਰਦਰਸ਼ਨਾਂ ਦੇ ਕਾਰਨ ਦਿੱਲੀ-ਗੁਰੂਗ੍ਰਾਮ ਐਕਸਪ੍ਰੈੱਸ 'ਤੇ ਪੁਲਸ ਨੇ ਬੈਰੀਕੇਡਿੰਗ ਲਗਾ ਕੇ ਲੋਕਾਂ ਦੀ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਲੰਬਾ ਜਾਮ ਲੱਗਾ ਹੋਇਆ ਹੈ। ਦੱਸ ਦੇਈਏ ਕਿ ਦਿੱਲੀ 'ਚ 'ਅਸੀਂ ਭਾਰਤ ਦੇ ਲੋਕ' ਦੇ ਬੈਨਰ ਤਹਿਤ ਪ੍ਰਦਰਸ਼ਨਕਾਰੀ ਲਾਲ ਕਿਲੇ ਦੇ ਕੋਲ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ-ਐੱਨ.ਸੀ.ਆਰ 'ਚ ਹਰ ਥਾਂ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

PunjabKesari

ਦੱਸਣਯੋਗ ਹੈ ਕਿ ਦਿੱਲੀ ਦੇ ਲਾਲ ਕਿਲੇ ਖੇਤਰ ਦੇ ਨੇੜੇ ਲਾਗੂ ਆਦੇਸ਼ਾਂ ਦਾ ਉਲੰਘਣਾ ਕਰਦੇ ਹੋਏ ਵੀਰਵਾਰ ਨੂੰ ਕਈ ਲੋਕਾਂ ਨੇ ਨਾਗਰਿਕ ਸੋਧ ਕਾਨੂੰਨ (ਸੀ.ਏ.ਏ) ਦੇ ਵਿਰੋਧ 'ਚ ਮਾਰਚ ਸ਼ੁਰੂ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ 2 ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇੱਕ ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਅਤੇ ਸਮਾਜਿਕ ਵਰਕਰਾਂ ਵੱਲੋਂ ਆਯੋਜਿਤ ਕੀਤਾ ਗਿਆ ਹੈ ਜਦਕਿ ਦੂਜਾ ਪ੍ਰਦਰਸ਼ਨ ਖੱਬੇ ਪੱਖੀ ਪਾਰਟੀਆਂ ਨੇ ਸ਼ੁਰੂ ਕੀਤਾ ਹੈ।


Iqbalkaur

Content Editor

Related News