ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ

02/24/2020 12:41:20 PM

ਨਵੀਂ ਦਿੱਲੀ— ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੁੱਧ ਸ਼ਾਹੀਨ ਬਾਗ 'ਚ ਜਾਰੀ ਪ੍ਰਦਰਸ਼ਨ ਦੇ ਮਾਮਲੇ 'ਚ ਸੋਮਵਾਰ ਨੂੰ ਵੀ ਸੁਪਰੀਮ ਕੋਰਟ 'ਚ ਫੈਸਲਾ ਨਹੀਂ ਹੋ ਸਕਿਆ। ਕੋਰਟ ਵਲੋਂ ਨਿਯੁਕਤ ਵਾਰਤਾਕਾਰਾਂ ਨੇ ਸੁਪਰੀਮ ਕੋਰਟ ਨੂੰ ਸੀਲਬੰਦ ਲਿਫਾਫੇ 'ਚ ਰਿਪੋਰਟ ਸੌਂਪੀ। ਵਾਰਤਾਕਾਰ ਨਿਯੁਕਤ ਕੀਤੀ ਗਈ ਵਕੀਲ ਸਾਧਨਾ ਰਾਮਚੰਦਰਨ ਨੇ ਸੀਨੀਅਰ ਵਕੀਲ ਸੰਜੇ ਹੇਗੜੇ ਨਾਲ ਜੱਜ ਐੱਸ. ਕੇ. ਪਾਲ ਅਤੇ ਜੱਜ ਕੇ.ਐੱਮ. ਜੋਸੇਫ ਦੀ ਬੈਂਚ ਨੂੰ ਰਿਪੋਰਟ ਸੌਂਪੀ। 

ਬੈਂਚ ਨੇ ਕਿਹਾ ਕਿ ਉਹ ਵਾਰਤਾਕਾਰਾਂ ਦੀ ਰਿਪੋਰਟ ਦਾ ਅਧਿਐਨ ਕਰਨਗੇ ਅਤੇ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਕਰੇਗੀ। ਬੈਂਚ ਨੇ ਕਿਹਾ ਕਿ ਵਾਰਤਾਕਾਰਾਂ ਵਲੋਂ ਸੌਂਪੀ ਗਈ ਰਿਪੋਰਟ ਇਸ ਪੱਧਰ 'ਤੇ ਕੇਂਦਰ ਅਤੇ ਦਿੱਲੀ ਪੁਲਸ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਵਕੀਲਾਂ ਅਤੇ ਪਟੀਸ਼ਨਕਰਤਾਵਾਂ ਨਾਲ ਸਾਂਝੀ ਨਹੀਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸ਼ਾਹੀਨ ਬਾਗ 2 ਮਹੀਨਿਆਂ ਤੋਂ ਵਧ ਸਮੇਂ ਤੋਂ ਪ੍ਰਦਰਸ਼ਨਕਾਰੀਆਂ ਨੇ ਬੰਦ ਕਰ ਰੱਖਿਆ ਹੈ। ਇਸ ਨਾਲ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ।

DIsha

This news is Content Editor DIsha