ਕੋਰੋਨਾ ਟੀਕਾਕਰਨ ਖ਼ਤਮ ਹੋਣ ਤੋਂ ਬਾਅਦ ਲਾਗੂ ਕੀਤਾ ਜਾਵੇਗਾ CAA: ਅਮਿਤ ਸ਼ਾਹ

Thursday, Feb 11, 2021 - 07:46 PM (IST)

ਕੋਰੋਨਾ ਟੀਕਾਕਰਨ ਖ਼ਤਮ ਹੋਣ ਤੋਂ ਬਾਅਦ ਲਾਗੂ ਕੀਤਾ ਜਾਵੇਗਾ CAA: ਅਮਿਤ ਸ਼ਾਹ

ਠਾਕੁਰਨਗਰ (ਬੰਗਾਲ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਾਤੁਆ ਭਾਈਚਾਰੇ ਸਹਿਤ ਸੀਏਏ ਦੇ ਤਹਿਤ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਇੱਕ ਵਾਰ ਕੋਵਿਡ-19 ਦਾ ਟੀਕਾਕਰਨ ਖ਼ਤਮ ਹੋਣ ਤੋਂ ਬਾਅਦ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਵਿਰੋਧੀ ਧਿਰ 'ਤੇ ਘੱਟਗਿਣਤੀ ਭਾਈਚਾਰੇ ਨੂੰ ਸੋਧ ਕੇ ਨਾਗਰਿਕਤਾ ਕਾਨੂੰਨ 'ਤੇ ਗੁੰਮਰਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਨੂੰ ਲਾਗੂ ਕੀਤੇ ਜਾਣ ਨਾਲ ਭਾਰਤੀ ਘੱਟ ਗਿਣਤੀਆਂ ਦੀ ਨਾਗਰਿਕਤਾ 'ਤੇ ਕੋਈ ਅਸਰ ਨਹੀਂ ਪਵੇਗਾ।

ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ 2018 ਵਿੱਚ ਵਾਅਦਾ ਕੀਤਾ ਸੀ ਕਿ ਉਹ ਨਵਾਂ ਨਾਗਰਿਕਤਾ ਕਾਨੂੰਨ ਲਿਆਏਗੀ ਅਤੇ 2019 ਵਿੱਚ ਭਾਜਪਾ ਦੇ ਸੱਤਾ ਵਿੱਚ ਆਉਂਦੇ ਹੀ ਵਾਅਦੇ ਨੂੰ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 2020 ਵਿੱਚ ਕੋਵਿਡ-19 ਮਹਾਮਾਰੀ ਕਾਰਨ ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਕਿਹਾ, ‘ਮਮਤਾ ਦੀਦੀ ਨੇ ਕਿਹਾ ਕਿ ਅਸੀਂ ਗਲਤ ਵਾਅਦਾ ਕੀਤਾ। ਉਨ੍ਹਾਂ ਨੇ ਸੀਏਏ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਹਿੰਦੀ ਹਨ ਕਿ ਉਹ ਇਸ ਨੂੰ ਕਦੇ ਲਾਗੂ ਨਹੀਂ ਹੋਣ ਦੇਣਗੀ। ਭਾਜਪਾ ਆਪਣੇ ਵਾਅਦੇ ਹਮੇਸ਼ਾ ਪੂਰੇ ਕਰਦੀ ਹੈ। ਅਸੀਂ ਇਸ ਕਾਨੂੰਨ ਨੂੰ ਲੈ ਕੇ ਆਏ ਹਾਂ ਅਤੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲੇਗੀ।’

ਨੋਟ- ਇਸ ਖ਼ਬਰ ਬਾਰ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News