CAA ਕਦੇ ਵਾਪਸ ਨਹੀਂ ਲਿਆ ਜਾਵੇਗਾ : ਅਮਿਤ ਸ਼ਾਹ

Friday, Mar 15, 2024 - 04:30 AM (IST)

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਫ ਤੌਰ ’ਤੇ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਨੂੰ ਕਦੇ ਵੀ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਕੋਈ ਕੰਮ ਨਹੀਂ ਹੈ, ਇਸ ਲਈ ਉਹ ਇਸ ਦਾ ਵਿਰੋਧ ਕਰ ਰਹੀ ਹੈ। ਨਿਊਜ਼ ਏਜੰਸੀ ਏ.ਐੱਨ.ਆਈ. ਨਾਲ ਗੱਲ ਕਰਦਿਆਂ ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ ਸੂਬਿਆਂ ਕੋਲ ਸੀ.ਏ.ਏ. ਨੂੰ ਲਾਗੂ ਕਰਨ ਤੋਂ ਨਾਂਹ ਕਰਨ ਦੀ ਕੋਈ ਸ਼ਕਤੀ ਨਹੀਂ ਹੈ ਕਿਉਂਕਿ ਇਸ ਕਾਨੂੰਨ ਦੀ ਵਰਤੋਂ ਕਰਨ ਦਾ ਅਧਿਕਾਰ ਸਿਰਫ ਕੇਂਦਰ ਕੋਲ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਸੀ.ਏ.ਏ. ਕਬਾਇਲੀ ਇਲਾਕਿਆਂ ਦੇ ਢਾਂਚੇ ਨੂੰ ਬਦਲ ਦੇਵੇਗਾ, ਸ਼ਾਹ ਨੇ ਕਿਹਾ, ‘ਜ਼ਰਾ ਵੀ ਨਹੀਂ। ਸੀ.ਏ.ਏ. ਕਬਾਇਲੀ ਇਲਾਕਿਆਂ ਦੇ ਢਾਂਚੇ ਅਤੇ ਅਧਿਕਾਰਾਂ ਨੂੰ ਨਹੀਂ ਬਦਲੇਗਾ ਅਤੇ ਨਾ ਹੀ ਕਮਜ਼ੋਰ ਕਰੇਗਾ। ਅਸੀਂ ਐਕਟ ਵਿਚ ਹੀ ਇਹ ਵਿਵਸਥਾ ਕੀਤੀ ਹੈ ਕਿ ਜਿੱਥੇ ਵੀ ਅੰਦਰੂਨੀ ਲਾਈਨ ਪਰਮਿਟ ਹੈ ਅਤੇ ਜੋ ਵੀ ਖੇਤਰ 6ਵੀਂ ਅਨੁਸੂਚੀ ਵਿਚ ਸ਼ਾਮਲ ਹਨ, ਉੱਥੇ ਸੀ.ਏ.ਏ. ਨੂੰ ਲਾਗੂ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਵੱਡੀ ਰਾਹਤ, ਦੇਸ਼ਭਰ 'ਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Inder Prajapati

Content Editor

Related News