ਕਰਮਚਾਰੀਆਂ ਨੂੰ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ''ਚ ਹੋਇਆ ਵਾਧਾ
Friday, Mar 28, 2025 - 05:00 PM (IST)

ਨਵੀਂ ਦਿੱਲੀ- ਕੇਂਦਰੀ ਕੈਬਨਿਟ ਨੇ ਆਪਣੀ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵਲੋਂ ਮਹਿੰਗਾਈ ਭੱਤੇ (DA) 'ਚ 2 ਫ਼ੀਸਦੀ ਦੇ ਵਾਧੇ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ (ਡੀ.ਆਰ) ਦੀ ਇਕ ਵਾਧੂ ਕਿਸ਼ਤ 1 ਜਨਵਰੀ, 2025 ਤੋਂ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਕੇਂਦਰੀ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਹੈ। ਹੁਣ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 53 ਫ਼ੀਸਦੀ ਤੋਂ ਵੱਧ ਕੇ 55 ਫ਼ੀਸਦੀ ਹੋ ਜਾਵੇਗਾ। ਇਹ ਵਾਧਾ 7ਵੇਂ ਤਨਖ਼ਾਹ ਕਮਿਸ਼ਨ ਤਹਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਨੇ 8ਵੇਂ ਤਨਖ਼ਾਹ ਕਮਿਸ਼ਨ ਦਾ ਗਠਨ ਵੀ ਕਰ ਦਿੱਤਾ ਹੈ, ਜਿਸ ਦੀ ਨਵੀਂ ਤਨਖ਼ਾਹ ਕਮਿਸ਼ਨ 2026 ਦੇ ਜਨਵਰੀ ਤੋਂ ਲਾਗੂ ਹੋ ਸਕਦਾ ਹੈ।