PM ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ, ਇਸ ਅਹਿਮ ਮੁੱਦੇ ’ਤੇ ਲਿਆ ਫ਼ੈਸਲਾ

04/13/2022 4:24:48 PM

ਨਵੀਂ ਦਿੱਲੀ- ਕੇਂਦਰੀ ਕੈਬਿਨਟ ਨੇ ਬੁੱਧਵਾਰ ਨੂੰ ਪੁਨਰਗਠਤ ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ ਨੂੰ 2025-26 ਤੱਕ ਵਧਾਉਣ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਦਿੱਤੀ। ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ’ਚ ਕੇਂਦਰੀ  ਸਪਾਂਸਰ ਪੁਨਰਗਠਨ ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ ਨੂੰ 1 ਅਪ੍ਰੈਲ 2022 ਤੋਂ 31 ਮਾਰਚ 2026 ਤੱਕ ਵਧਾਉਣ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਦੁਰਲੱਭ ਬੀਮਾਰੀ ਤੋਂ ਪੀੜਤ 7 ਸਾਲਾ ਬੱਚਾ ਜਾਵੇਗਾ ਮਾਊਂਟ ਐਵਰੈਸਟ ਬੇਸ ਕੈਂਪ, ਪਿਤਾ ਨੇ ਦੱਸੀ ਵਜ੍ਹਾ

ਠਾਕੁਰ ਨੇ ਕਿਹਾ ਕਿ ਇਸ ਸਕੀਮ ’ਤੇ 2025-26 ਤੱਕ 5,911 ਕਰੋੜ ਰੁਪਏ ਖਰਚ ਕੀਤਾ ਜਾਣਗੇ। ਇਸ ’ਚ ਕੇਂਦਰ ਦਾ ਹਿੱਸਾ 3700 ਕਰੋੜ ਰੁਪਏ ਅਤੇ ਰਾਜ ਦਾ ਹਿੱਸਾ 2,211 ਕਰੋੜ ਰੁਪਏ ਹੋਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਨੇ ਦੱਸਿਆ ਕਿ ਇਸ ਦੇ ਜ਼ਰੀਏ 2.78 ਲੱਖ ਪੇਂਡੂ ਸਥਾਨਕ ਬਾਡੀਜ਼ ਨੂੰ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ’ਚ ਮਦਦ ਮਿਲੇਗੀ। ਠਾਕੁਰ ਮੁਤਾਬਕ ਇਸ ਸਕੀਮ ਤਹਿਤ ਪਹਿਲਾਂ 1.26 ਕਰੋੜ ਲੋਕਾਂ ਨੂੰ ਸਿਖਲਾਈ ਦਿੱਤੀ ਗਈ ਅਤੇ ਹੋਰ 1.65 ਕਰੋੜ ਲੋਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਇਸ ਸਕੀਮ ’ਚ ਪਹਿਲਾਂ ਦੇ ਮੁਕਾਬਲੇ 60 ਫ਼ੀਸਦੀ ਰਾਸ਼ੀ ਵਧਾਈ ਗਈ ਹੈ।

ਇਹ ਵੀ ਪੜ੍ਹੋ: ਇਕਬਾਲ ਸਿੰਘ ਲਾਲਪੁਰਾ ਦੇ ਹੱਥਾਂ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਕਮਾਨ, ਮੁੜ ਬਣਾਏ ਗਏ ਪ੍ਰਧਾਨ

 

 


Tanu

Content Editor

Related News