ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤੇ ਨੂੰ ਕੈਬਨਿਟ ਦੀ ਪ੍ਰਵਾਨਗੀ

Tuesday, Jul 22, 2025 - 10:59 PM (IST)

ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤੇ ਨੂੰ ਕੈਬਨਿਟ ਦੀ ਪ੍ਰਵਾਨਗੀ

ਨਵੀਂ ਦਿੱਲੀ - ਭਾਰਤ ਤੇ ਬ੍ਰਿਟੇਨ ਵਿਚਾਲੇ ਮੁਕਤ ਵਪਾਰ ਸਮਝੌਤੇ (ਐੱਫ. ਟੀ. ਏ.) ਨੂੰ ਕੈਬਨਿਟ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਮਝੌਤੇ ’ਤੇ 24 ਜੁਲਾਈ ਨੂੰ ਲੰਡਨ ਵਿਚ ਦਸਤਖਤ ਕੀਤੇ ਜਾਣਗੇ। ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਮਝੌਤੇ ਨੂੰ ਅਧਿਕਾਰਤ ਤੌਰ ’ਤੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ ਕਿਹਾ ਜਾਂਦਾ ਹੈ।

ਇਸ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਡਨ ਫੇਰੀ ਦੌਰਾਨ ਦਸਤਖਤ ਕੀਤੇ ਜਾਣਗੇ। ਮੋਦੀ ਦੀ ਬ੍ਰਿਟੇਨ ਅਤੇ ਮਾਲਦੀਵ ਦੀ 4 ਦਿਨਾਂ ਯਾਤਰਾ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਹੈ। ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਪ੍ਰਧਾਨ ਮੰਤਰੀ ਦੇ ਨਾਲ ਹੋਣਗੇ। ਦੋਵਾਂ ਦੇਸ਼ਾਂ ਨੇ 6 ਮਈ ਨੂੰ ਵਪਾਰ ਸਮਝੌਤੇ ਲਈ ਗੱਲਬਾਤ ਪੂਰੀ ਹੋਣ ਦਾ ਐਲਾਨ ਕੀਤਾ ਸੀ।

ਇਸ ਵਪਾਰ ਸਮਝੌਤੇ ਵਿਚ ਚਮੜਾ, ਜੁੱਤੀਆਂ ਅਤੇ ਕੱਪੜਿਆਂ ਵਰਗੇ ਕਿਰਤ-ਸਬੰਧੀ ਉਤਪਾਦਾਂ ਦੀ ਬਰਾਮਦ ’ਤੇ ਟੈਕਸ ਹਟਾਉਣ ਦਾ ਪ੍ਰਸਤਾਵ ਹੈ। ਨਾਲ ਹੀ ਬ੍ਰਿਟੇਨ ਤੋਂ ਵ੍ਹਿਸਕੀ ਅਤੇ ਕਾਰਾਂ ਦੀ ਦਰਾਮਦ ਨੂੰ ਸਸਤਾ ਬਣਾਉਣ ਦਾ ਵੀ ਪ੍ਰਸਤਾਵ ਹੈ। ਇਸ ਸਮਝੌਤੇ ਦਾ ਉਦੇਸ਼ 2030 ਤੱਕ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਨੂੰ ਦੁੱਗਣਾ ਕਰ ਕੇ 120 ਬਿਲੀਅਨ ਅਮਰੀਕੀ ਡਾਲਰ ਤੱਕ ਪਹੁੰਚਾਉਣਾ ਹੈ।
 


author

Inder Prajapati

Content Editor

Related News