ਕਿਸਾਨਾਂ ਨੂੰ ਸਰਕਾਰ ਦਾ ਤੋਹਫਾ, 2481 ਕਰੋੜ ਰੁਪਏ ਦੇ ਮਿਸ਼ਨ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ

Tuesday, Nov 26, 2024 - 02:17 PM (IST)

ਨਵੀਂ ਦਿੱਲੀ (ਏਜੰਸੀ)- ਸਰਕਾਰ ਨੇ ਸੋਮਵਾਰ ਨੂੰ 2,481 ਕਰੋੜ ਰੁਪਏ ਦੇ ਬਜਟ ਖਰਚੇ ਨਾਲ ਦੇਸ਼ ਦੇ ਇਕ ਕਰੋੜ ਕਿਸਾਨਾਂ ਵਿਚਕਾਰ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇਕ ਰਾਸ਼ਟਰੀ ਮਿਸ਼ਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਦਾ ਉਦੇਸ਼ ਟਿਕਾਊ ਖੇਤੀ ਲਈ ਇੱਕ ਈਕੋਸਿਸਟਮ ਬਣਾਉਣਾ ਹੈ। ਮੀਟਿੰਗ ਤੋਂ ਬਾਅਦ, ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੀਡੀਆ ਨੂੰ ਕਿਹਾ, "ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਅਤੇ ਰਸਾਇਣ-ਮੁਕਤ ਭੋਜਨ ਨਾਲ ਲੋਕਾਂ ਦੀ ਸਿਹਤ ਨੂੰ ਬਣਾਈ ਰੱਖਣ ਦੀ ਲੋੜ ਹੈ... ਕੁਦਰਤੀ ਖੇਤੀ 'ਤੇ ਰਾਸ਼ਟਰੀ ਮਿਸ਼ਨ ਇੱਕ ਉੱਚ ਫੈਸਲਾ ਹੈ।" ਉਨ੍ਹਾਂ ਕਿਹਾ ਕਿ 2,481 ਕਰੋੜ ਰੁਪਏ ਦੇ ਬਜਟ ਵਾਲੇ ਇਸ ਮਿਸ਼ਨ ਵਿੱਚ ਦੇਸ਼ ਭਰ ਦੇ ਇੱਕ ਕਰੋੜ ਕਿਸਾਨ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: ਲੈਂਡਿੰਗ ਤੋਂ ਪਹਿਲਾਂ ਘਰ ਦੇ ਉੱਤੇ ਕਰੈਸ਼ ਹੋਇਆ ਜਹਾਜ਼, ਮਚੇ ਅੱਗ ਦੇ ਭਾਂਬੜ, ਘਟਨਾ ਕੈਮਰੇ 'ਚ ਕੈਦ

ਮੰਤਰੀ ਨੇ ਕਿਹਾ ਕਿ ਸਾਲ 2019-20 ਅਤੇ 2022-23 ਦੇ ਸਫਲ ਤਜਰਬਿਆਂ ਤੋਂ ਬਾਅਦ ਕੁਦਰਤੀ ਖੇਤੀ ਨੂੰ ਮਿਸ਼ਨ ਮੋਡ 'ਤੇ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਭਰ ਵਿੱਚ ਲਗਭਗ 10 ਲੱਖ ਹੈਕਟੇਅਰ ਰਕਬੇ ਵਿੱਚ ਕੁਦਰਤੀ ਖੇਤੀ ਕੀਤੀ ਜਾ ਰਹੀ ਹੈ। ਨਵੀਨਤਮ ਯੋਜਨਾ ਤਹਿਤ 15,000 ਸਮੂਹਾਂ ਰਾਹੀਂ 7.5 ਲੱਖ ਹੈਕਟੇਅਰ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਇਛੁੱਕ ਪੰਚਾਇਤਾਂ ਦੀ ਚੋਣ ਕੀਤੀ ਜਾਵੇਗੀ ਅਤੇ 1 ਲੱਖ ਰੁਪਏ ਦੀ ਸ਼ੁਰੂਆਤੀ ਪੂੰਜੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੱਚੇ ਮਾਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 10,000 ਕੇਂਦਰ ਸਥਾਪਿਤ ਕੀਤੇ ਜਾਣਗੇ। ਲਗਭਗ 18.75 ਲੱਖ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀਆਂ, ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇਵੀਕੇ) ਅਤੇ 200 ਸਥਾਨਕ ਕੁਦਰਤੀ ਖੇਤੀ ਸੰਸਥਾਵਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਦੀ ਮਦਦ ਲਈ ਆਨਲਾਈਨ ਡਿਜੀਟਲ ਪਲੇਟਫਾਰਮ ਵੀ ਸਥਾਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਚੀਨ 'ਚ ਬਰਫੀਲੇ ਤੂਫਾਨ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News