''ਚੰਦਰਯਾਨ-4'' ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ

Wednesday, Sep 18, 2024 - 04:57 PM (IST)

''ਚੰਦਰਯਾਨ-4'' ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਨਵੀਂ ਚੰਦਰ ਮੁਹਿੰਮ 'ਚੰਦਰਯਾਨ-4' ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਦਾ ਮਕਸਦ ਪੁਲਾੜ ਯਾਤਰੀਆਂ ਨੂੰ ਚੰਨ 'ਤੇ ਉਤਾਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੂਪ ਨਾਲ ਧਰਤੀ 'ਤੇ ਵਾਪਸ ਲਿਆਉਣ ਲਈ ਜ਼ਰੂਰੀ ਤਕਨਾਲੋਜੀਆਂ ਦਾ ਵਿਕਾਸ ਕਰਨਾ ਹੈ। ਇਕ ਬਿਆਨ 'ਚ ਕਿਹਾ ਗਿਆ ਕਿ 'ਚੰਦਰਯਾਨ-4' ਮੁਹਿੰਮ ਭਾਰਤੀ ਪੁਲਾੜ ਯਾਤਰੀਆਂ ਨੂੰ (ਸਾਲ 2040 ਤੱਕ) ਚੰਨ 'ਤੇ ਉਤਾਰਨ ਅਤੇ ਸੁਰੱਖਿਅਤ ਰੂਪ ਨਾਲ ਧਰਤੀ 'ਤੇ ਵਾਪਸ ਲਿਆਉਣ ਲਈ ਬੁਨਿਆਦੀ ਤਕਨਾਲੋਜੀਆਂ ਨੂੰ ਵਿਕਸਿਤ ਕਰੇਗਾ।

ਇਸ 'ਚ ਕਿਹਾ ਗਿਆ,''ਪੁਲਾੜ ਕੇਂਦਰ ਤੋਂ ਜੁੜਨ/ਹਟਣ, ਯਾਨ ਦੇ ਉਤਰਨ, ਧਰਤੀ 'ਤੇ ਸੁਰੱਖਿਅਤ ਵਾਪਸੀ ਅਤੇ ਚੰਨ ਦੇ ਨਮੂਨੇ ਇਕੱਠੇ ਕਰਨ ਅਤੇ ਵਿਸ਼ਲੇਸ਼ਣ ਲਈ ਜ਼ਰੂਰੀ ਮੁੱਖ ਤਕਨਾਲੋਜੀਆਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ।'' ਬਿਆਨ 'ਚ ਕਿਹਾ ਗਿਆ ਹੈ ਕਿ 'ਚੰਦਰਯਾਨ-4' ਮੁਹਿੰਮ ਦੇ ਤਕਨਾਲੋਜੀ ਪ੍ਰਦਰਸ਼ਨ ਲਈ ਕੁੱਲ 2,104.06 ਕਰੋੜ ਰੁਪਏ ਦੀ ਧਨ ਰਾਸ਼ੀ ਦੀ ਜ਼ਰੂਰਤ ਹੈ। ਇਸ 'ਚ ਕਿਹਾ ਗਿਆ ਹੈ ਕਿ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਪੁਲਾੜ ਯਾਨ ਦੇ ਵਿਕਾਸ ਅਤੇ ਲਾਂਚ ਲਈ ਜ਼ਿੰਮੇਵਾਰ ਹੋਵੇਗਾ। ਉਦਯੋਗ ਅਤੇ ਸਿੱਖਿਆ ਜਗਤ ਦੀ ਹਿੱਸੇਦਾਰੀ ਤੋਂ ਇਸ ਮੁਹਿੰਮ ਨੂੰ ਮਨਜ਼ੂਰੀ ਮਿਲਣ ਦੇ 36 ਮਹੀਨਿਆਂ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ। ਬਿਆਨ 'ਚ ਕਿਹਾ ਗਿਆ ਹੈ ਕਿ ਇਸ ਨਾਲ ਸੰਬੰਧਤ ਸਾਰੀਆਂ ਮਹੱਤਪੂਰਨ ਤਕਨਾਲੋਜੀਆਂ ਨੂੰ ਸਵਦੇਸ਼ੀ ਰੂਪ ਨਾਲ ਵਿਕਸਿਤ ਕੀਤੇ ਜਾਣ ਦਾ ਅਨੁਮਾਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

DIsha

Content Editor

Related News