'PM ਸੂਰਯ ਘਰ ਯੋਜਨਾ' ਨੂੰ ਮਿਲੀ ਮਨਜ਼ੂਰੀ, 1 ਕਰੋੜ ਘਰਾਂ ਨੂੰ ਮਿਲੇਗੀ 300 ਯੂਨਿਟ ਮੁਫਤ ਬਿਜਲੀ : ਅਨੁਰਾਗ

02/29/2024 8:18:19 PM

ਨਵੀਂ ਦਿੱਲੀ- ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 75,021 ਕਰੋੜ ਰੁਪਏ ਦੇ ਖਰਚ ਦੇ ਨਾਲ 1 ਕਰੋੜ ਘਰਾਂ 'ਤੇ ਰੂਫਟਾਪ ਸੋਲਰ ਲਗਾਉਣ ਲਈ 'ਪੀ.ਐੱਮ. ਸੂਰਯ ਘਰ ਮੁਫਤ ਬਿਜਲੀ ਯੋਜਨਾ' ਨੂੰ ਮਨਜ਼ੂਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13 ਫਰਵਰੀ, 2024 ਨੂੰ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅੱਜ ਪੀ.ਐੱਮ. ਮੋਦੀ ਦੀ ਅਗਵਾਈ 'ਚ ਕੈਬਨਿਟ ਦੀ ਬੈਠਕ ਹੋਈ। ਇਸੇ ਬੈਠਕ ਦੌਰਾਨ 'ਪੀ.ਐੱਮ. ਸੂਰਯ ਘਰ ਮੁਫਤ ਬਿਜਲੀ ਯੋਜਨਾ' ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਯੌਜਨਾ ਤਹਿਤ 1 ਕਰੋੜ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। 


Rakesh

Content Editor

Related News