ਮੰਤਰੀ ਮੰਡਲ ਨੇ ਲੱਦਾਖ 'ਚ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਦਿੱਤੀ ਮਨਜ਼ੂਰੀ, ਆਏਗੀ ਇੰਨੀ ਲਾਗਤ

Thursday, Jul 22, 2021 - 04:32 PM (IST)

ਨਵੀਂ ਦਿੱਲੀ- ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ 'ਚ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਵੀਰਵਾਰ ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ। ਇਸ 'ਤੇ 750 ਕਰੋੜ ਦੀ ਲਾਗਤ ਆਏਗੀ। ਸੂਚਨਾ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਦਿੱਤੀ। ਬੈਠਕ ਤੋਂ ਬਾਅਦ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਇਹ ਫ਼ੈਸਲਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਅੱਜ ਤੋਂ ਜੰਤਰ ਮੰਤਰ ’ਤੇ ‘ਕਿਸਾਨ ਸੰਸਦ’, ਵਧਾਈ ਗਈ ਸੁੱਰਖਿਆ

ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ 'ਚ ਕੇਂਦਰੀ ਯੂਨੀਵਰਸਿਟੀ ਸਥਾਪਤ ਹੋਣ ਨਾਲ ਉੱਚ ਸਿੱਖਿਆ 'ਚ ਖੇਤਰੀ ਅਸੰਤੁਲਨ ਦੂਰ ਕਰਨ 'ਚ ਮਦਦ ਮਿਲੇਗੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਪੂਰਨ ਵਿਕਾਸ ਯਕੀਨੀ ਕੀਤਾ ਜਾ ਸਕੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਲੱਦਾਖ 'ਚ ਕੇਂਦਰੀ ਯੂਨੀਵਰਸਿਟੀ ਸਥਾਪਤ ਹੋਣ ਨਾਲ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਵੱਧ ਮੌਕਾ ਮਿਲ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਯੂਨੀਵਰਸਿਟੀ ਦਾ ਪਹਿਲਾ ਪੜਾਅ ਸਾਲਾਂ 'ਚ ਪੂਰਾ ਕੀਤਾ ਜਾਵੇਗਾ। ਇਸ ਦੇ ਅਧਿਕਾਰ ਖੇਤਰ 'ਚ ਲੇਹ, ਕਾਰਗਿਲ ਖੇਤਰ ਵੀ ਆਉਣਗੇ।

ਇਹ ਵੀ ਪੜ੍ਹੋ : 200 ਕਿਸਾਨਾਂ ਨੂੰ 'ਸੰਸਦ' ਲਗਾਉਣ ਦੀ ਇਜਾਜ਼ਤ 'ਤੇ ਭਾਜਪਾ ਆਗੂ ਆਰਪੀ ਸਿੰਘ ਨੇ ਚੁੱਕੇ ਸਵਾਲ

 


DIsha

Content Editor

Related News