ਬੁਲੰਦਸ਼ਹਿਰ ''ਚ ''ਕਾਲ'' ਬਣੀ ਤੇਜ਼ ਰਫ਼ਤਾਰ ! ਕਾਰ ਪਲਟਣ ਨਾਲ 3 ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Thursday, May 28, 2026 - 02:35 PM (IST)

ਬੁਲੰਦਸ਼ਹਿਰ ''ਚ ''ਕਾਲ'' ਬਣੀ ਤੇਜ਼ ਰਫ਼ਤਾਰ ! ਕਾਰ ਪਲਟਣ ਨਾਲ 3 ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਬੁੱਧਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਸ ਅਨੁਸਾਰ ਇਹ ਹਾਦਸਾ ਥਾਣਾ ਗੁਲਾਵਠੀ ਖੇਤਰ ਦੇ ਪਿੰਡ ਛਪਰਾਵਤ ਦੇ ਨੇੜੇ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਤੋਂ ਉਤਰ ਗਈ ਤੇ ਕਈ ਪਲਟੀਆਂ ਖਾ ਗਈ।

 ਪੁਲਸ ਨੇ ਮ੍ਰਿਤਕਾਂ ਦੀ ਪਛਾਣ ਸ਼ਿਵਮ (24), ਦੀਪਕ (28) ਅਤੇ ਆਰੀਅਨ (25) ਵਜੋਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਿਵਮ ਅਤੇ ਦੀਪਕ ਬੁਲੰਦਸ਼ਹਿਰ ਜ਼ਿਲ੍ਹੇ ਦੇ ਹੀ ਰਹਿਣ ਵਾਲੇ ਸਨ, ਜਦਕਿ ਆਰੀਅਨ ਕਾਨਪੁਰ ਦਿਹਾਤ ਦਾ ਨਿਵਾਸੀ ਸੀ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਚੌਥੇ ਨੌਜਵਾਨ ਦਾ ਨਾਂ ਵਿਸ਼ਾਲ ਹੈ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਿਕੰਦਰਾਬਾਦ ਦੇ ਪੁਲਸ ਖੇਤਰ ਅਧਿਕਾਰੀ (ਸੀ.ਓ.) ਭਾਸਕਰ ਕੁਮਾਰ ਨੇ ਦੱਸਿਆ ਕਿ 27 ਅਤੇ 28 ਮਈ ਦੀ ਦਰਮਿਆਨੀ ਰਾਤ ਨੂੰ ਡਾਇਲ 112 ਰਾਹੀਂ ਪੁਲਸ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ। ਜਦੋਂ ਪੁਲਸ ਟੀਮ ਮੌਕੇ 'ਤੇ ਪਹੁੰਚੀ, ਤਾਂ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਬਾਕੀ ਤਿੰਨ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੀਪਕ ਅਤੇ ਆਰੀਅਨ ਨੇ ਵੀ ਦਮ ਤੋੜ ਦਿੱਤਾ।

ਪੁਲਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਾਦਸੇ ਦਾ ਮੁੱਖ ਕਾਰਨ ਕਾਰ ਦੀ ਬਹੁਤ ਜ਼ਿਆਦਾ ਰਫ਼ਤਾਰ ਸੀ, ਜਿਸ ਕਾਰਨ ਚਾਲਕ ਕਾਰ ਤੋਂ ਸੰਤੁਲਨ ਗੁਆ ਬੈਠਾ। ਪੁਲਸ ਨੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News