ਵਿਦੇਸ਼ੀ ਨਾਗਰਿਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 14 ਗ੍ਰਿਫ਼ਤਾਰ
Thursday, Mar 07, 2024 - 01:47 PM (IST)
ਨੋਇਡਾ (ਭਾਸ਼ਾ)- ਪੁਲਸ ਨੇ ਵਿਦੇਸ਼ੀ ਨਾਗਰਿਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ ਅਤੇ ਉਥੋਂ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਸ (ਜ਼ੋਨ1) ਵਿਦਿਆਸਾਗਰ ਮਿਸ਼ਰਾ ਨੇ ਦੱਸਿਆ ਕਿ ਪੁਲਸ ਸਟੇਸ਼ਨ ਸੈਕਟਰ 39 ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੈਕਟਰ 108 'ਚ ਚੱਲ ਰਹੇ ਇਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ ਤੋਂ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਇਨ੍ਹਾਂ ਕੋਲੋਂ 4 ਕਾਰਾਂ, 18 ਲੈਪਟਾਪ, 17 ਹੈੱਡਫੋਨ, ਨੈੱਟ ਰਾਊਟਰ ਆਦਿ ਬਰਾਮਦ ਕੀਤੇ ਹਨ | ਮਿਸ਼ਰਾ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਇਹ ਲੋਕ ਅਮਰੀਕਾ ਅਤੇ ਹੋਰ ਦੇਸ਼ਾਂ 'ਚ ਰਹਿੰਦੇ ਲੋਕਾਂ ਦੇ ਕੰਪਿਊਟਰਾਂ 'ਚ ਵਾਇਰਸ ਪਾ ਦਿੰਦੇ ਹਨ ਅਤੇ ਇਨ੍ਹਾਂ ਨੂੰ ਠੀਕ ਕਰਨ ਦੇ ਨਾਂ 'ਤੇ ਉਨ੍ਹਾਂ ਤੋਂ ਮੋਟੀ ਰਕਮ ਵਸੂਲਦੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੇ ਕਰੋੜਾਂ ਰੁਪਏ ਦੀ ਠੱਗੀ ਕਰਨ ਦੀ ਗੱਲ ਸਵੀਕਾਰ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e