ਨਸ਼ਿਆਂ ਵਿਰੁੱਧ ਸਖ਼ਤੀ ਨਾਲ ਜਾਰੀ ਰਹੇਗੀ ਮੁਹਿੰਮ : ਅਮਿਤ ਸ਼ਾਹ

Monday, Oct 14, 2024 - 06:53 PM (IST)

ਨਵੀਂ ਦਿੱਲੀ (ਭਾਸ਼ਾ)- ਗੁਜਰਾਤ ’ਚ 5,000 ਕਰੋੜ ਰੁਪਏ ਦੀ ਕੋਕੀਨ ਫੜੇ ਜਾਣ ਤੋਂ ਇਕ ਦਿਨ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਕਿਹਾ ਕਿ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਮੁਹਿੰਮ ਜਾਰੀ ਰਹੇਗੀ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੇ ਸੰਕਟ ’ਚੋਂ ਬਾਹਰ ਕੱਢ ਕੇ ਨਸ਼ਾ ਮੁਕਤ ਭਾਰਤ ਬਣਾਉਣ ਲਈ ਵਚਨਬੱਧ ਹੈ। ਮੈਂ ਦਿੱਲੀ ਪੁਲਸ ਨੂੰ 13,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕਰਨ ਦੇ ਸਫ਼ਲ ਅਭਿਆਨਾ ਲਈ ਵਧਾਈ ਦਿੰਦਾ ਹਾਂ, ਜਿਸ ਵਿਚ ਹਾਲ ਹੀ ਵਿਚ ਗੁਜਰਾਤ ਪੁਲਸ ਦੇ ਸਹਿਯੋਗ ਨਾਲ 5,000 ਕਰੋੜ ਰੁਪਏ ਦੀ ਕੋਕੀਨ ਦੀ ਬਰਾਮਦਗੀ ਵੀ ਸ਼ਾਮਲ ਹੈ। ਨਸ਼ੇ ਦੇ ਕਾਰੋਬਾਰ ਵਿਰੁੱਧ ਮੁਹਿੰਮ ਬਿਨਾਂ ਕਿਸੇ ਢਿੱਲ ਦੇ ਜਾਰੀ ਰਹੇਗੀ।

ਇਹ ਵੀ ਪੜ੍ਹੋ: ਓਲੰਪਿਕ ਕਾਂਸੀ ਜੇਤੂ ਕੁਸਾਲੇ ਨੂੰ ਮਹਾਰਾਸ਼ਟਰ ਸਰਕਾਰ ਨੇ ਕੀਤਾ ਸਨਮਾਨਿਤ

ਦਿੱਲੀ ਪੁਲਸ ਅਤੇ ਗੁਜਰਾਤ ਪੁਲਸ ਨੇ ਐਤਵਾਰ ਨੂੰ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ ਗੁਜਰਾਤ ਦੇ ਅੰਕਲੇਸ਼ਵਰ ਤੋਂ 5,000 ਕਰੋੜ ਰੁਪਏ ਦੀ 518 ਕਿਲੋ ਕੋਕੀਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇੱਕ ਪੰਦਰਵਾੜੇ ਦੇ ਅੰਦਰ ਦਿੱਲੀ ਅਤੇ ਗੁਜਰਾਤ ਵਿੱਚ 13,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ।

ਇਹ ਵੀ ਪੜ੍ਹੋ: ਰਿਕਾਰਡ ਬਣਾਉਣ ਵਾਲੇ ਨੌਜਵਾਨ ਪਰਬਤਾਰੋਹੀ ਦਾ ਨੇਪਾਲ 'ਚ ਗਮਰਜੋਸ਼ੀ ਨਾਲ ਸਵਾਗਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News