ਵਿਧਾਇਕ ਖ਼ਾਨ ਨਾਲ ਮੁਲਾਕਾਤ ਮਗਰੋਂ ਬੋਲੇ ਕੇਜਰੀਵਾਲ-'ਆਪ' ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ

Wednesday, Oct 11, 2023 - 02:06 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ (ਆਪ) ਨੂੰ ਖ਼ਤਮ ਕਰਨ ਲਈ ਇਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪਾਰਟੀ ਨੇਤਾਵਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕਰਵਾਏ ਜਾ ਰਹੇ ਹਨ। ਕੇਜਰੀਵਾਲ ਨੇ ਆਪਣੇ ਘਰ 'ਆਪ' ਵਿਧਾਇਕ ਅਮਾਨਤੁੱਲਾਹ ਖਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਦਾਅਵੇ ਕੀਤੇ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਖਾਨ ਦੇ ਕੰਪਲੈਕਸਾਂ 'ਤੇ ਛਾਪੇ ਮਾਰੇ ਸਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਈ.ਡੀ. ਨੇ ਖਾਨ ਅਤੇ ਕੁਝ ਹੋਰ ਲੋਕਾਂ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ 'ਚ 'ਆਪ' ਵਿਧਾਇਕ ਦੇ ਕੰਪਲੈਕਸਾਂ 'ਤੇ ਤਲਾਸ਼ੀ ਲਈ ਸੀ. ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੇ ਪ੍ਰਬੰਧਾਂ ਦੇ ਅਧੀਨ ਕੀਤੀ ਗਈ ਅੇਤ ਤਿੰਨ-ਚਾਰ ਕੰਪਲੈਕਸਾਂ 'ਚ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ : ED ਦਾ 'ਆਪ' 'ਤੇ ਸ਼ਿਕੰਜਾ, ਵਿਧਾਇਕ ਅਮਾਨਤੁੱਲਾ ਖਾਨ ਦੇ ਕੰਪਲੈਕਸਾਂ 'ਤੇ ਕੀਤੀ ਛਾਪੇਮਾਰੀ

ਖਾਨ ਨਾਲ ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਕਿਹਾ,''ਸਾਡੇ (ਆਪ) ਨੇਤਾਵਾਂ ਖ਼ਿਲਾਫ਼ 170 ਮਾਮਲੇ ਦਰਜ ਰਕਵਾਏ ਗਏ ਪਰ ਉਨ੍ਹਾਂ 'ਚੋਂ 140 ਮਾਮਲਿਆਂ 'ਚ ਫ਼ੈਸਲਾ ਸਾਡੇ ਪੱਖ 'ਚ ਰਿਹਾ ਹੈ।'' ਕੇਜਰੀਵਾਲ ਨੇ ਕਿਹਾ,''ਪਿਛਲੇ ਕੁਝ ਮਹੀਨਿਆਂ 'ਚ ਉਨ੍ਹਾਂ ਨੇ ਸਾਡੇ ਸੀਨੀਅਰ ਨੇਤਾਵਾਂ ਅਤੇ ਮੰਤਰੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। 'ਆਪ' ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਇਕ ਮੁਹਿੰਮ ਦੇ ਅਧੀਨ ਛਾਪੇ ਮਾਰੇ ਜਾ ਰਹੇ ਹਨ।'' ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਨਹੀਂ ਸਗੋਂ ਵਿਰੋਧੀ ਨੇਤਾਵਾਂ ਨੂੰ ਪਰੇਸ਼ਾਨ ਕਰਨਾ ਹੈ। ਕੇਜਰੀਵਾਲ ਨੇ ਕਿਹਾ,''ਅਸੀਂ ਦੇਖਿਆ ਹੈ ਕਿ ਮੋਦੀ ਜੀ ਜਿਨ੍ਹਾਂ ਲੋਕਾਂ ਨੂੰ ਭ੍ਰਿਸ਼ਟ ਬੁਲਾਉਂਦੇ ਸਨ, ਉਹ ਲੋਕ ਹੁਣ ਭਾਜਪਾ ਦਾ ਹਿੱਸਾ ਹਨ। ਉਨ੍ਹਾਂ ਨੇ ਵਿਰੋਧੀ ਦਲਾਂ ਦੇ ਭ੍ਰਿਸ਼ਟ ਲੋਕਾਂ ਨੂੰ ਆਪਣੇ ਪਾਲੇ 'ਚ ਕਰ ਲਿਆ ਹੈ।'' ਉਨ੍ਹਾਂ ਕਿਹਾ ਕਿ 'ਆਪ' ਦੇਸ਼ਭਗਤਾਂ ਦੀ ਪਾਰਟੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦੇਸ਼ 'ਚ ਡਰ ਦਾ ਮਾਹੌਲ ਹੈ। ਕੇਜਰੀਵਾਲ ਨੇ ਦੋਸ਼ ਲਗਾਇਆ,''ਲੋਕ ਭਾਰਤ ਛੱਡ ਰਹੇ ਹਨ ਅਤੇ ਦੂਜੇ ਦੇਸ਼ਾਂ 'ਚ ਜਾ ਰਹੇ ਹਨ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News