ਦੋਸ਼ੀਆਂ ਦੇ ਖਿਲਾਫ ਹੋਵੇ ਸਖਤ ਕਾਰਵਾਈ- ਕੇਜਰੀਵਾਲ

02/28/2017 5:31:23 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕਰ ਕੇ ਰਾਮਜਸ ਕਾਲਜ ''ਚ ਹਿੰਸਾ ਕਰਨ ਅਤੇ ਇਕ ਵਿਦਿਆਰਥਣ ਗੁਰਮੇਹਰ ਕੌਰ ਨੂੰ ਧਮਕੀ ਦੇਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੀ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਸ਼੍ਰੀ ਬੈਜਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਦੇ ਖਿਲਾਫ ਹਰ ਸੰਭਵ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਯੂਨੀਵਰਸਿਟੀ ''ਚ ਤਣਾਅਪੂਰਨ ਮਾਹੌਲ ਲਈ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਨ੍ਹਾਂ ਲੋਕਾਂ ਦੀਆਂ ਵਧੀਕੀਆਂ ਕਾਰਨ ਹੀ ਤਣਾਅ ਪੈਦਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਗਤੀ ਦੇ ਨਾਂ ''ਤੇ ਇਹ ਲੋਕ ਸ਼ਰੇਆਮ ਆਪਣੀ ਮਨਮਾਨੀ ਕਰਦੇ ਹਨ। ਖੁਦ ਹੀ ਨਾਅਰੇ ਲਗਵਾਉਂਦੇ ਹਨ ਅਤੇ ਫਿਰ ਖੁਦ ਹੀ ਉੱਥੇ ਵਿਰੋਧ ਕਰਨ ਪੁੱਜ ਜਾਂਦੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਦੇ ਬਿਆਨ ''ਤੇ ਸ਼੍ਰੀ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਸੀ ਕਿ ਇਹ ਰਾਮਜਸ ਮਾਮਲੇ ਨੂੰ ਲੈ ਕੇ ਉਪਰਾਜਪਾਲ ਨੂੰ ਮਿਲਣ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਸੀ ਕਿ ਉਹ ਇਸ ਮਾਮਲੇ ਦੇ ਨਾਲ ਹੀ ਇਕ ਸ਼ਹੀਦ ਫੌਜੀ ਦੀ ਬੇਟੀ ਗੁਰਮੇਹਰ ਕੌਰ ਨੂੰ ਸੋਸ਼ਲ ਮੀਡੀਆ ''ਤੇ ਮਿਲ ਰਹੀਆਂ ਧਮਕੀਆਂ ਬਾਰੇ ਵੀ ਰਾਜਪਾਲ ਨਾਲ ਗੱਲ ਕਰਨਗੇ। ਗੁਰਮੇਹਰ ਕੌਰ ਨੇ ਦੋਸ਼ ਲਾਇਆ ਹੈ ਕਿ ਏ.ਬੀ.ਵੀ.ਪੀ. ਦਾ ਵਿਰੋਧ ਕਰਨ ਵਾਲੇ ਵਿਦਿਆਰਥੀਆਂ ਦਾ ਸਮਰਥਨ ਕਰਨ ਕਾਰਨ ਉਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਨੂੰ ਬਲਾਤਕਾਰ ਤੱਕ ਦੀ ਧਮਕੀ ਦਿੱਤੀ ਗਈ ਹੈ। ਸ਼੍ਰੀ ਕੇਜਰੀਵਾਲ ਅਤੇ ਸ਼੍ਰੀ ਬੈਜਲ ਦਰਮਿਆਨ ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਰਾਮਜਸ ਕਾਲਜ ਵਿਵਾਦ ਨੂੰ ਲੈ ਕੇ ਮੰਗਲਵਾਰ ਨੂੰ ਆਈਸਾ ਦੀ ਅਗਵਾਈ ''ਚ ਏ.ਬੀ.ਵੀ.ਪੀ. ਦੇ ਖਿਲਾਫ ਦਿੱਲੀ ਯੂਨੀਵਰਸਿਟੀ ਦੇ ਉੱਤਰੀ ਕੈਂਪਸ ''ਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਅਤੇ ਕੁਝ ਅਧਿਆਪਕਾਂ ਨੇ ਵਿਰੋਧ ਮਾਰਚ ਕੱਢਿਆ। ਇਸ ''ਚ ਜੇ.ਐੱਨ.ਯੂ. ਅਤੇ ਜਾਮੀਆ ਮੀਲੀਆ ਇਸਲਾਮੀਆ ਦੇ ਵਿਦਿਆਰਥੀ ਵੀ ਸ਼ਾਮਲ ਸਨ।

Disha

This news is News Editor Disha