ਕੈਨੇਡਾ ’ਚ ਹੀ ਇਕ ਹਿੱਸੇ ਨੂੰ ਖਾਲਿਸਤਾਨ ਕਿਉਂ ਨਹੀਂ ਬਣਾ ਦਿੰਦੀ ਟਰੂਡੋ ਸਰਕਾਰ : ਡਿਪਲੋਮੈਟ ਸੰਜੇ ਵਰਮਾ

Saturday, Oct 26, 2024 - 09:43 AM (IST)

ਕੈਨੇਡਾ ’ਚ ਹੀ ਇਕ ਹਿੱਸੇ ਨੂੰ ਖਾਲਿਸਤਾਨ ਕਿਉਂ ਨਹੀਂ ਬਣਾ ਦਿੰਦੀ ਟਰੂਡੋ ਸਰਕਾਰ : ਡਿਪਲੋਮੈਟ ਸੰਜੇ ਵਰਮਾ

ਨਵੀਂ ਦਿੱਲੀ (ਏਜੰਸੀਆਂ)- ਖਾਲਿਸਤਾਨੀ ਅਨਸਰਾਂ ਨੂੰ ਸ਼ਰਨ ਦੇਣ ਤੇ ਉਨ੍ਹਾਂ ਦੇ ਬਚਾਅ ਲਈ ਭਾਰਤ ਨਾਲ ਲੜਨ ਕਾਰਨ ਕੈਨੇਡਾ ਨਾਲ ਰਿਸ਼ਤੇ ਵਿਗੜ ਗਏ ਹਨ। ਇਸ ਕਾਰਨ ਭਾਰਤ ਨੇ ਮੁੱਖ ਡਿਪਲੋਮੈਟ ਸੰਜੇ ਕੁਮਾਰ ਵਰਮਾ ਸਮੇਤ 6 ਵਿਅਕਤੀਆਂ ਨੂੰ ਕੈਨੇਡਾ ਤੋਂ ਵਾਪਸ ਬੁਲਾ ਲਿਆ ਹੈ। ਭਾਰਤ ਪਰਤੇ ਸੰਜੇ ਕੁਮਾਰ ਵਰਮਾ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਜੇ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੂੰ ਖਾਲਿਸਤਾਨੀ ਅਨਸਰਾਂ ਨਾਲ ਇੰਨਾ ਹੀ ਪਿਆਰ ਹੈ ਤਾਂ ਉਹ ਆਪਣੇ ਬਹੁਤ ਵੱਡੇ ਦੇਸ਼ ਦੇ ਇਕ ਹਿੱਸੇ ਨੂੰ ਖਾਲਿਸਤਾਨ ਕਿਉਂ ਨਹੀਂ ਐਲਾਨ ਦਿੰਦੀ?

ਇਹ ਵੀ ਪੜ੍ਹੋ: ਭਾਰਤ ਪਰਤਣ ’ਤੇ ਬੋਲੇ ਡਿਪਲੋਮੈਟ ਸੰਜੇ ਵਰਮਾ; ਕੈਨੇਡਾ ਨੇ ਭਾਰਤ ਦੀ ਪਿੱਠ ’ਚ ਮਾਰਿਆ ਛੁਰਾ

ਉਨ੍ਹਾਂ ਕਿਹਾ ਕਿ ਕੈਨੇਡਾ ’ਚ ਪੜ੍ਹਨ ਦੇ ਇੱਛੁਕ ਭਾਰਤੀਆਂ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਕਿਉਂਕਿ ਲੱਖਾਂ ਰੁਪਏ ਖਰਚਣ ਦੇ ਬਾਵਜੂਦ ਕਈ ਵਿਦਿਆਰਥੀ ਘਟੀਆ ਕਾਲਜਾਂ ’ਚ ਦਾਖਲਾ ਲੈਂਦੇ ਹਨ ਤੇ ਉਨ੍ਹਾਂ ਨੂੰ ਨੌਕਰੀ ਦਾ ਕੋਈ ਮੌਕਾ ਨਹੀਂ ਮਿਲਦਾ। ਇਸ ਕਾਰਨ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੁੰਦੇ ਹਨ ਤੇ ਖੁਦਕੁਸ਼ੀ ਵਰਗੇ ਕਦਮ ਚੁੱਕਣ ਲਈ ਵੀ ਮਜਬੂਰ ਹੋ ਜਾਂਦੇ ਹਨ। ਸੰਜੇ ਵਰਮਾ ਨੇ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ ਇਕ ਸਮਾਂ ਅਜਿਹਾ ਵੀ ਆਇਆ ਸੀ ਜਦੋਂ ਹਰ ਹਫ਼ਤੇ ਘੱਟੋ-ਘੱਟ ਦੋ ਵਿਦਿਆਰਥੀਆਂ ਦੀਆਂ ਲਾਸ਼ਾਂ ਭਾਰਤ ਭੇਜੀਆਂ ਜਾਂਦੀਆਂ ਸਨ। ਫੇਲ ਹੋਣ ਤੋਂ ਬਾਅਦ ਆਪਣੇ ਮਾਪਿਆਂ ਦਾ ਸਾਹਮਣਾ ਕਰਨ ਦੀ ਬਜਾਏ ਉਹ ਖੁਦਕੁਸ਼ੀ ਕਰ ਲੈਂਦੇ ਸਨ। ਵਰਮਾ ਨੇ ਕਿਹਾ ਕਿ ਜੇ ਅੱਜ ਕੈਨੇਡਾ ਨਾਲ ਭਾਰਤ ਦੇ ਚੰਗੇ ਸਬੰਧ ਹੁੰਦੇ ਤਾਂ ਵੀ ਮੈਂ ਮਾਪਿਆਂ ਨੂੰ ਇਹੀ ਸਲਾਹ ਦੇਣੀ ਸੀ। ਮੈਂ ਵੀ ਇਕ ਪਿਤਾ ਹਾਂ ਤੇ ਇਹ ਅਪੀਲ ਇਕ ਪਿਤਾ ਹੋਣ ਦੇ ਨਾਤੇ ਕੀਤੀ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਕੈਨੇਡਾ ਭੇਜਣ ਤੋਂ ਪਹਿਲਾਂ 2 ਵਾਰ ਸੋਚਣਾ ਚਾਹੀਦਾ ਹੈ ਤਾਂ ਉਨ੍ਹਾਂ ਕਿਹਾ ਬਿਲਕੁਲ।

ਇਹ ਵੀ ਪੜ੍ਹੋ: ਕੈਨੇਡਾ ਦੀ PR ਲਈ ਲੰਬੀ ਹੋਵੇਗੀ ਉਡੀਕ! ਅਗਲੇ 3 ਸਾਲਾਂ 'ਚ ਇੰਨੇ ਹੀ ਲੋਕਾਂ ਨੂੰ ਮਿਲੇਗਾ ਸਥਾਈ ਨਿਵਾਸ

ਕੈਨੇਡਾ ਨੇ ਅੱਤਵਾਦੀਆਂ ਦੀ ਹਵਾਲਗੀ ਸਬੰਧੀ ਸਿਰਫ 5 ਬੇਨਤੀਆਂ ਦਾ ਨਿਪਟਾਰਾ ਕੀਤਾ

ਕੈਨੇਡਾ ਨੇ ਭਾਰਤ ਵੱਲੋਂ ਖਾਲਿਸਤਾਨੀ ਅੱਤਵਾਦੀਆਂ ਦੀ ਹਵਾਲਗੀ ਲਈ ਭੇਜੀਆਂ ਗਈਆਂ 26 ਬੇਨਤੀਆਂ ’ਚੋਂ ਸਿਰਫ਼ 5 ਦਾ ਹੀ ਨਿਪਟਾਰਾ ਕੀਤਾ ਹੈ। ਬਾਕੀ ਅਜੇ ਵੀ ਪੈਂਡਿੰਗ ਹਨ। ਕੈਨੇਡਾ ’ਚ ਇਕ ਚੋਟੀ ਦੇ ਭਾਰਤੀ ਡਿਪਲੋਮੈਟ ਨੇ ਇਹ ਜਾਣਕਾਰੀ ਦਿੱਤੀ। ਡਿਪਲੋਮੈਟ ਨੇ ਇਸ ਨੂੰ ਕੈਨੇਡਾ ਦੀ ਢਿੱਲੀ ਕਾਰਵਾਈ ਦਾ ਨਤੀਜਾ ਕਿਹਾ।

ਇਹ ਵੀ ਪੜ੍ਹੋ: ਵੱਡੀ ਖ਼ਬਰ; ਇਹ ਦੇਸ਼ ਦੇਵੇਗਾ 30,000 ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦਾ ਮੌਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News