ਕੈਨੇਡਾ ਨੇ ਹਰਦੀਪ ਨਿੱਝਰ ਮਾਮਲੇ 'ਚ US ਸਮੇਤ ਮਿੱਤਰ ਦੇਸ਼ਾਂ ਤੋਂ ਸਾਂਝੇ ਬਿਆਨ ਦੀ ਕੀਤੀ ਮੰਗ, ਮਿਲਿਆ ਇਹ ਜਵਾਬ

Tuesday, Sep 19, 2023 - 10:36 PM (IST)

ਕੈਨੇਡਾ ਨੇ ਹਰਦੀਪ ਨਿੱਝਰ ਮਾਮਲੇ 'ਚ US ਸਮੇਤ ਮਿੱਤਰ ਦੇਸ਼ਾਂ ਤੋਂ ਸਾਂਝੇ ਬਿਆਨ ਦੀ ਕੀਤੀ ਮੰਗ, ਮਿਲਿਆ ਇਹ ਜਵਾਬ

ਇੰਟਰਨੈਸ਼ਨਲ ਡੈਸਕ : ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਅਮਰੀਕਾ ਨੇ ਕੈਨੇਡਾ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡੀਅਨ ਅਧਿਕਾਰੀਆਂ ਨੇ ਅਮਰੀਕਾ ਸਮੇਤ ਆਪਣੇ ਕਰੀਬੀ ਦੇਸ਼ਾਂ ਬ੍ਰਿਟੇਨ, ਫਰਾਂਸ ਅਤੇ ਆਸਟ੍ਰੇਲੀਆ ਦੇ ਸਾਹਮਣੇ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ ਉਠਾਇਆ ਅਤੇ ਭਾਰਤ ਵਿਰੁੱਧ ਜਨਤਕ ਬਿਆਨ ਜਾਰੀ ਕਰਨ ਨੂੰ ਕਿਹਾ ਪਰ ਸਾਰੇ ਸਹਿਯੋਗੀਆਂ ਨੇ ਇਸ ਨੂੰ ਰੱਦ ਕਰ ਦਿੱਤਾ। ਖਾਸ ਕਰਕੇ ਅਮਰੀਕੀ ਪ੍ਰਸ਼ਾਸਨ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ। ਦਰਅਸਲ, ਅਮਰੀਕਾ ਭਾਰਤ ਨੂੰ ਚੀਨ ਦੇ ਵਿਰੋਧੀ ਵਜੋਂ ਦੇਖਦਾ ਹੈ। ਇਹ ਵਿਵਾਦ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਵ੍ਹਾਈਟ ਹਾਊਸ ਦੀ ਅਗਵਾਈ ਵਾਲੇ ਪੱਛਮੀ ਦੇਸ਼ ਭਾਰਤ ਨੂੰ ਭੂ-ਰਾਜਨੀਤਕ ਅਤੇ ਵਪਾਰਕ ਭਾਈਵਾਲ ਵਜੋਂ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਭਾਰਤ ਦੀ ਤਾਨਾਸ਼ਾਹੀ ਪ੍ਰਤੀਕਿਰਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਨ ਤੋਂ ਗੁਰੇਜ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ ਪਹੁੰਚਣ 'ਤੇ NIA ਵੱਲੋਂ ਯੂਕੇ ਨਿਵਾਸੀ ਸਰਬਜੀਤ ਸਿੰਘ ਗ੍ਰਿਫ਼ਤਾਰ, MP ਮਾਨ ਨੇ ਕੀਤੀ ਨਿੰਦਾ

ਦੱਸ ਦੇਈਏ ਕਿ ਕੈਨੇਡਾ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਭਾਰਤ ਦੇ ਚੋਟੀ ਦੇ ਡਿਪਲੋਮੈਟ ਨੂੰ ਦੇਸ਼ 'ਚੋਂ ਕੱਢਣ ਦਾ ਐਲਾਨ ਕੀਤਾ ਹੈ। ਭਾਰਤ ਨਿੱਝਰ ਨੂੰ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇਕ ਸਿੱਖ ਸੱਭਿਆਚਾਰਕ ਕੇਂਦਰ ਦੇ ਬਾਹਰ ਗੋਲ਼ੀ ਮਾਰ ਦਿੱਤੀ ਗਈ ਸੀ। ਟਰੂਡੋ ਨੇ ਸੰਸਦ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਪਿਛਲੇ ਹਫ਼ਤੇ ਜੀ-20 ਸੰਮੇਲਨ ਦੌਰਾਨ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਕੋਲ ਇਸ ਕਤਲੇਆਮ ਦਾ ਮਾਮਲਾ ਉਠਾਇਆ ਸੀ। ਟਰੂਡੋ ਮੁਤਾਬਕ ਉਨ੍ਹਾਂ ਨੇ ਮੋਦੀ ਨੂੰ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੋਈ ਵੀ ਸ਼ਮੂਲੀਅਤ ਅਸਵੀਕਾਰਨਯੋਗ ਹੋਵੇਗੀ ਅਤੇ ਨਾਲ ਹੀ ਉਨ੍ਹਾਂ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਬੇਨਤੀ ਕੀਤੀ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਬੋਰਡ ਨੇ ਸਰਟੀਫਿਕੇਟਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਨਤੀਜੇ ਵਜੋਂ ਕੈਨੇਡਾ ਵਿੱਚ ਭਾਰਤੀ ਖੁਫੀਆ ਮੁਖੀ ਨੂੰ ਕੱਢ ਦਿੱਤਾ ਗਿਆ ਹੈ। ਜੋਲੀ ਨੇ ਕਿਹਾ, "ਜੇਕਰ ਇਹ ਇਲਜ਼ਾਮ ਸੱਚ ਸਾਬਤ ਹੁੰਦਾ ਹੈ ਤਾਂ ਇਹ ਸਾਡੀ ਪ੍ਰਭੂਸੱਤਾ ਦੀ ਇਕ ਵੱਡੀ ਉਲੰਘਣਾ ਹੋਵੇਗੀ ਅਤੇ ਸਭ ਤੋਂ ਬੁਨਿਆਦੀ ਨਿਯਮ ਹੋਵੇਗਾ ਕਿ ਦੇਸ਼ਾਂ ਨੂੰ ਇਕ ਦੂਜੇ ਨਾਲ ਕਿਵੇਂ ਪੇਸ਼ ਆਉਣਾ ਚਾਹੀਦਾ ਹੈ।" ਇਸ ਲਈ ਅਸੀਂ ਇਕ ਚੋਟੀ ਦੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਓਟਾਵਾ ਵਿੱਚ ਭਾਰਤੀ ਦੂਤਘਰ ਨੇ ਇਸ ਘਟਨਾਕ੍ਰਮ 'ਤੇ ਤੁਰੰਤ ਪ੍ਰਤੀਕਿਰਿਆ ਨਹੀਂ ਦਿੱਤੀ।

ਇਹ ਵੀ ਪੜ੍ਹੋ : ਕੈਨੇਡਾ ਦੇ ਰਾਜਦੂਤ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਕੈਨੇਡੀਅਨ ਦੂਤਘਰ ਨੇ ਕਰਮਚਾਰੀਆਂ ਨੂੰ ਸੁਣਾਇਆ ਇਹ ਹੁਕਮ

ਭਾਰਤ ਨੇ ਦੋਸ਼ਾਂ ਨੂੰ ਨਕਾਰਿਆ

ਭਾਰਤ ਨੇ ਮੰਗਲਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦੋਸ਼ਾਂ ਨੂੰ 'ਬੇਤੁਕਾ' ਅਤੇ 'ਬੇਬੁਨਿਆਦ' ਕਰਾਰ ਦਿੰਦਿਆਂ ਰੱਦ ਕਰ ਦਿੱਤਾ ਕਿ ਕੈਨੇਡਾ ਵਿੱਚ ਇਕ ਖਾਲਿਸਤਾਨੀ ਆਗੂ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਸਨ। ਕੈਨੇਡਾ ਵਿੱਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦਾ ਏਜੰਟ ਸ਼ਾਮਲ ਹੋਣ ਦੇ ਟਰੂਡੋ ਦੇ ਦੋਸ਼ਾਂ ਦੀ ਜਾਂਚ ਦੌਰਾਨ ਕੈਨੇਡਾ ਸਰਕਾਰ ਵੱਲੋਂ ਇਕ ਚੋਟੀ ਦੇ ਭਾਰਤੀ ਡਿਪਲੋਮੈਟ ਨੂੰ ਕੱਢੇ ਜਾਣ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਇਹ ਪ੍ਰਤੀਕਿਰਿਆ ਦਿੱਤੀ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ 'ਚ ਇਕ ਗੁਰਦੁਆਰੇ ਦੇ ਬਾਹਰ 18 ਜੂਨ ਨੂੰ ਕੈਨੇਡਾ ਦੇ ਨਾਗਰਿਕ ਨਿੱਝਰ ਦਾ 2 ਅਣਪਛਾਤੇ ਬੰਦੂਕਧਾਰੀਆਂ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਸੀ। ਵਿਦੇਸ਼ ਮੰਤਰਾਲੇ ਨੇ ਭਾਰਤ 'ਤੇ ਲਗਾਏ ਗਏ ਦੋਸ਼ਾਂ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਨੇਡਾ 'ਚ ਹਿੰਸਾ ਦੀ ਕਿਸੇ ਵੀ ਕਾਰਵਾਈ 'ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ 'ਬੇਤੁਕਾ' ਅਤੇ 'ਬੇਬੁਨਿਆਦ' ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News