ਭਾਰਤ ਦੀ ਸਖ਼ਤੀ ਮਗਰੋਂ ਨਰਮ ਪਿਆ ਕੈਨੇਡਾ, ਆਪਣੇ ਡਿਪਲੋਮੈਟਾਂ ਨੂੰ ਬੁਲਾਉਣਾ ਪਿਆ ਵਾਪਸ
Friday, Oct 06, 2023 - 01:12 PM (IST)
ਟੋਰਾਂਟੋ (ਆਈ.ਏ.ਐੱਨ.ਐੱਸ.): ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੈਨੇਡਾ ਨੇ ਕਥਿਤ ਤੌਰ ’ਤੇ ਨਵੀਂ ਦਿੱਲੀ ਸਥਿਤ ਆਪਣੇ ਹਾਈ ਕਮਿਸ਼ਨ ਤੋਂ ਆਪਣੇ ਸਟਾਫ਼ ਨੂੰ ਬਾਹਰ ਕੱਢ ਲਿਆ ਹੈ। ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ ਕੈਨੇਡਾ ਨੂੰ 10 ਅਕਤੂਬਰ ਤੱਕ ਨਵੀਂ ਦਿੱਲੀ ਤੋਂ ਆਪਣੇ 62 ਡਿਪਲੋਮੈਟਾਂ ਵਿੱਚੋਂ 41 ਨੂੰ ਵਾਪਸ ਬੁਲਾਉਣ ਲਈ ਕਿਹਾ ਗਿਆ ਸੀ ਤਾਂ ਜੋ ਹਰੇਕ ਦੇਸ਼ ਵਿੱਚ ਡਿਪਲੋਮੈਟਿਕ ਸਟਾਫ ਦੀ ਗਿਣਤੀ ਵਿੱਚ ਬਰਾਬਰੀ ਹਾਸਲ ਕੀਤੀ ਜਾ ਸਕੇ। ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ।
ਸੀਟੀਵੀ ਦੀ ਰਿਪੋਰਟ ਵਿੱਚ ਕਿਹਾ ਗਿਆ ਕਿ ਕੈਨੇਡਾ ਨੇ ਆਪਣੇ ਜ਼ਿਆਦਾਤਰ ਡਿਪਲੋਮੈਟਿਕ ਸਟਾਫ ਨੂੰ ਭਾਰਤ ਤੋਂ ਕੱਢ ਲਿਆ ਹੈ ਅਤੇ ਉਨ੍ਹਾਂ ਨੂੰ ਕੁਆਲਾਲੰਪੁਰ (ਮਲੇਸ਼ੀਆ) ਜਾਂ ਸਿੰਗਾਪੁਰ ਵਿੱਚ ਤਬਦੀਲ ਕਰ ਦਿੱਤਾ ਹੈ। ਪਰ ਨਵੀਂ ਦਿੱਲੀ ਤੋਂ ਉਨ੍ਹਾਂ ਦੇ ਨਿਕਾਲੇ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ। ਮੰਗਲਵਾਰ ਨੂੰ ਕੈਨੇਡਾ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਮੇਲਾਨੀਆ ਜੋਲੀ ਦੇ ਦਾਅਵਿਆਂ ਦੇ ਵਿਚਕਾਰ ਇਹ ਖ਼ਬਰ ਆਈ ਹੈ ਕਿ ਸਰਕਾਰ ਸਟਾਫ ਦੀ ਕਟੌਤੀ ਦੇ ਮੁੱਦੇ 'ਤੇ ਭਾਰਤ ਨਾਲ ਕੂਟਨੀਤਕ ਤੌਰ 'ਤੇ ਰੁੱਝੀ ਹੋਈ ਹੈ। ਜੋਲੀ ਨੇ ਕਿਹਾ ਸੀ,“ਅਸੀਂ ਭਾਰਤ ਸਰਕਾਰ ਦੇ ਸੰਪਰਕ ਵਿੱਚ ਹਾਂ। ਅਸੀਂ ਕੈਨੇਡੀਅਨ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਅਸੀਂ ਨਿੱਜੀ ਤੌਰ 'ਤੇ ਕੰਮ ਕਰਨਾ ਜਾਰੀ ਰੱਖਾਂਗੇ ਕਿਉਂਕਿ ਅਸੀਂ ਸੋਚਦੇ ਹਾਂ ਕਿ ਕੂਟਨੀਤਕ ਗੱਲਬਾਤ ਉਦੋਂ ਸਭ ਤੋਂ ਵਧੀਆ ਹੁੰਦੀ ਹੈ ਜਦੋਂ ਉਹ ਨਿੱਜੀ ਰਹੇ,"।
ਪੜ੍ਹੋ ਇਹ ਅਹਿਮ ਖ਼ਬਰ-ਬੰਬ ਦੀ ਧਮਕੀ ਕਾਰਨ ਨਿਊਜ਼ੀਲੈਂਡ ਏਅਰਪੋਰਟ ਤੁਰੰਤ ਕਰਵਾਇਆ ਗਿਆ ਖਾਲੀ
ਵਿਗੜਦੇ ਦੁਵੱਲੇ ਸਬੰਧਾਂ ਦੇ ਵਿਚਕਾਰ ਭਾਰਤ ਨੇ ਕੈਨੇਡਾ ਨੂੰ ਕਿਹਾ ਹੈ ਕਿ ਉਹ 10 ਅਕਤੂਬਰ ਤੱਕ 41 ਡਿਪਲੋਮੈਟਾਂ ਨੂੰ ਦੇਸ਼ ਤੋਂ ਵਾਪਸ ਲੈ ਲਵੇ ਅਤੇ ਸਮਾਂ ਸੀਮਾ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਨਾਲ ਉਹ ਆਪਣੀ ਕੂਟਨੀਤਕ ਛੋਟ ਗੁਆ ਦੇਣਗੇ। ਭਾਰਤ ਵਿੱਚ 60 ਤੋਂ ਵੱਧ ਕੈਨੇਡੀਅਨ ਡਿਪਲੋਮੈਟ ਤਾਇਨਾਤ ਹਨ। ਇਸ ਦੌਰਾਨ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੂਟਨੀਤਕ ਮੌਜੂਦਗੀ 'ਚ ਸਮਾਨਤਾ ਦੀ ਮੰਗ ਕੀਤੀ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਸਮਾਨਤਾ ਹਾਸਲ ਕਰਨ ਲਈ ਵਿਚਾਰ-ਵਟਾਂਦਰਾ ਜਾਰੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੰਸਦ ਵਿੱਚ ਦੋਸ਼ ਲਾਇਆ ਗਿਆ ਸੀ ਕਿ ਖਾਲਿਸਤਾਨ ਪੱਖੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਖੁਫੀਆ ਏਜੰਟ ਸ਼ਾਮਲ ਹੋ ਸਕਦੇ ਹਨ।ਇਸ ਦੋਸ਼ ਮਗਰੋਂ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿੱਚ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।