ਕੈਨੇਡਾ ''ਚ ਹਿੰਦੂ ਮੰਦਰ ''ਤੇ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਇਹ ਬਿਆਨ

Monday, Nov 04, 2024 - 06:13 PM (IST)

ਕੈਨੇਡਾ ''ਚ ਹਿੰਦੂ ਮੰਦਰ ''ਤੇ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੈਨੇਡਾ ਦੇ ਬਰੈਂਪਟਨ ਵਿਚ ਇਕ ਹਿੰਦੂ ਮੰਦਰ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ। ਬਿੱਟੂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ 'ਗੰਦੀ ਰਾਜਨੀਤੀ' ਲਈ ਭਾਰਤੀ ਮੂਲ ਦੇ ਲੋਕਾਂ ਨੂੰ ਵੰਡਣ ਦਾ ਦੋਸ਼ ਲਾਇਆ ਹੈ। ਖਾਲਿਸਤਾਨੀ ਝੰਡੇ ਲੈ ਕੇ ਆਏ ਪ੍ਰਦਰਸ਼ਨਕਾਰੀਆਂ ਦੀ ਬਰੈਂਪਟਨ ਸਥਿਤ ਹਿੰਦੂ ਮੰਦਰ 'ਚ ਐਤਵਾਰ ਨੂੰ ਮੌਜੂਦ ਲੋਕਾਂ ਨਾਲ ਝੜਪ ਹੋ ਗਈ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਸੀ. ਬੀ. ਸੀ) ਨੇ ਪੀਲ ਰੀਜਨਲ ਪੁਲਸ ਦੇ ਹਵਾਲੇ ਤੋਂ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਬਰੈਂਪਟਨ ਵਿਚ ਹਿੰਦੂ ਸਭਾ ਮੰਦਰ ਦੇ ਬਾਹਰ ਹੋਇਆ ਸੀ ਅਤੇ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕੀਤੇ ਗਏ ਅਣ-ਪ੍ਰਮਾਣਿਤ ਵੀਡੀਓ 'ਚ ਕੁਝ ਪ੍ਰਦਰਸ਼ਨਕਾਰੀਆਂ ਨੂੰ ਖਾਲਿਸਤਾਨ ਦੇ ਸਮਰਥਨ ਵਿਚ ਬੈਨਰ ਲੈ ਕੇ ਦਿਖਾਇਆ ਗਿਆ। ਖਬਰਾਂ ਮੁਤਾਬਕ ਵੀਡੀਓ 'ਚ ਲੋਕ ਹੱਥੋਂਪਾਈ ਅਤੇ ਇਕ-ਦੂਜੇ 'ਤੇ ਡੰਡਿਆਂ ਨਾਲ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ- ਕੈਨੇਡਾ 'ਚ ਹਿੰਦੂ ਮੰਦਰ ਦੇ ਬਾਹਰ ਹੋਈ ਹਿੰਸਕ ਝੜਪ, ਖਾਲਿ.ਸਤਾਨੀ ਤੇ ਭਾਰਤ ਸਮਰਥਕ ਹੋਏ ਆਹਮੋ-ਸਾਹਮਣੇ

ਕੇਂਦਰੀ ਮੰਤਰੀ ਬਿੱਟੂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਜਸਟਿਨ ਟਰੂਡੋ ਨੇ ਆਪਣੀ 'ਗੰਦੀ ਰਾਜਨੀਤੀ' ਲਈ ਕੈਨੇਡਾ ਵਿਚ ਭਾਰਤੀ ਪ੍ਰਵਾਸੀਆਂ ਨੂੰ ਵੰਡ ਦਿੱਤਾ। ਭਾਰਤ ਵਿਚ ਸਿੱਖ ਅਤੇ ਹਿੰਦੂ ਆਪਸੀ ਸਦਭਾਵਨਾ ਨਾਲ ਰਹਿੰਦੇ ਹਨ ਪਰ ਕੈਨੇਡਾ ਵਿਚ ਉਨ੍ਹਾਂ ਨੂੰ ਇਕ ਦੂਜੇ ਦੇ ਖਿਲਾਫ ਖੜ੍ਹਾ ਕੀਤਾ ਜਾ ਰਿਹਾ ਹੈ। ਮੈਂ ਟਰੂਡੋ ਦੇ ਖਾਲਿਸਤਾਨੀ ਅਨਸਰਾਂ ਵੱਲੋਂ ਮੰਦਰ ਜਾਂ ਕਿਸੇ ਵੀ ਧਾਰਮਿਕ ਸਥਾਨ 'ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ।

ਇਹ ਵੀ ਪੜ੍ਹੋ- ਬਰੈਂਪਟਨ 'ਚ ਹਿੰਦੂ ਮੰਦਰ 'ਤੇ ਹੋਏ ਹਮਲੇ 'ਤੇ PM ਟਰੂਡੋ ਦਾ ਬਿਆਨ

ਬਿੱਟੂ ਨੇ ਦੋਸ਼ ਲਾਇਆ ਕਿ ਕੈਨੇਡਾ ਦੀ ਪੁਲਸ ਖਾਲਿਸਤਾਨੀ ਅਨਸਰਾਂ ਦੀ ਹਮਾਇਤ 'ਚ ਖੜ੍ਹੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਮੰਦਰਾਂ 'ਤੇ ਹਮਲੇ ਹੋ ਰਹੇ ਹਨ ਅਤੇ ਕੋਈ ਵੀ ਉਸ ਨੂੰ ਰੋਕਣ ਲਈ ਤਿਆਰ ਨਹੀਂ ਹੈ। ਪ੍ਰਦਰਸ਼ਨਕਾਰੀ ਕਿਵੇਂ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਖੁੱਲ੍ਹੇਆਮ ਖਾਲਿਸਤਾਨ ਦੀ ਗੱਲ ਕਰ ਰਹੇ ਹਨ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਿੱਟੂ ਨੇ ਅੱਗੇ ਕਿਹਾ ਕਿ ਇਸ ਘਟਨਾ ਮਗਰੋਂ ਕੈਨੇਡਾ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕੋਈ ਅਕਸ ਨਹੀਂ ਬਚਿਆ ਹੈ। ਬਿੱਟੂ ਬਸ ਇੱਥੇ ਹੀ ਨਹੀਂ ਰੁੱਕੇ ਉਨ੍ਹਾਂ ਕਿਹਾ ਕਿ ਇਹ ਜੋ ਖਾਲਿਸਤਾਨੀ ਅਨਸਰ ਹਨ, ਜਿਨ੍ਹਾਂ ਨੂੰ ਤੁਸੀਂ ਵਰਤ ਰਹੇ ਹੋ, ਇਹ ਤੁਹਾਡੇ ਭਾੜੇ ਦੇ ਟੱਟੂ ਹਨ।


author

Tanu

Content Editor

Related News