ਕੈਨੇਡਾ 'ਚ ਹਿੰਦੂ ਮੰਦਰ ਦੇ ਬਾਹਰ ਹੋਈ ਹਿੰਸਕ ਝੜਪ, ਖਾਲਿ.ਸਤਾਨੀ ਤੇ ਭਾਰਤ ਸਮਰਥਕ ਹੋਏ ਆਹਮੋ-ਸਾਹਮਣੇ

Monday, Nov 04, 2024 - 05:49 AM (IST)

ਕੈਨੇਡਾ 'ਚ ਹਿੰਦੂ ਮੰਦਰ ਦੇ ਬਾਹਰ ਹੋਈ ਹਿੰਸਕ ਝੜਪ, ਖਾਲਿ.ਸਤਾਨੀ ਤੇ ਭਾਰਤ ਸਮਰਥਕ ਹੋਏ ਆਹਮੋ-ਸਾਹਮਣੇ

ਇੰਟਰਨੈਸ਼ਨਲ ਡੈਸਕ- ਬੀਤੇ ਸਾਲ ਕੈਨੇਡਾ 'ਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਵਿਚਕਾਰ ਦੀ ਕੜਵਾਹਟ ਲਗਾਤਾਰ ਵਧਦੀ ਜਾ ਰਹੀ ਹੈ। ਕੈਨੇਡਾ ਸਰਕਾਰ ਵੱਲੋਂ ਲਗਾਤਾਰ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਤੇ ਏਜੰਸੀਆਂ ਦਾ ਹੱਥ ਹੋਣ ਦਾ ਦਾਅਵਾ ਕੀਤਾ ਗਿਆ ਹੈ, ਉੱਥੇ ਹੀ ਭਾਰਤ ਸਰਕਾਰ ਸ਼ੁਰੂ ਤੋਂ ਹੀ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਦੀ ਆ ਰਹੀ ਹੈ। 

ਇਸੇ ਦੌਰਾਨ ਕੈਨੇਡਾ ਦੇ ਬਰੈਂਪਟਨ ਸਥਿਤ ਹਿੰਦੂ ਸਭਾ ਮੰਦਰ ਦੇ ਬਾਹਰ ਖਾਲਿਸਤਾਨੀ ਸਮਰਥਕਾਂ ਤੇ ਭਾਰਤ ਸਮਰਥਕਾਂ ਵਿਚਾਲੇ ਹਿੰਸਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। 

ਇਨ੍ਹਾਂ ਵੀਡੀਓਜ਼ 'ਚ ਦਿਖਾਈ ਦੇ ਰਿਹਾ ਹੈ ਕਿ ਖਾਲਿਸਤਾਨੀ ਸਮਰਥਕ ਹੱਥਾਂ 'ਚ ਖਾਲਿਸਤਾਨੀ ਝੰਡੇ ਫੜੀ ਵੱਡੀ ਗਿਣਤੀ 'ਚ ਮੰਦਰ ਦੇ ਬਾਹਰ ਇਕੱਠੇ ਹੋ ਕੇ ਭਾਰਤ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ ਤੇ ਨਿੱਝਰ ਦੇ ਕਤਲ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਸ ਦੇ ਜਵਾਬ 'ਚ ਭਾਰਤੀ ਸਮਰਥਕਾਂ ਨੇ ਵੀ 'ਖਾਲਿਸਤਾਨ ਮੁਰਦਾਬਾਦ' ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ, ਜਿਸ ਮਗਰੋਂ ਭੜਕੇ ਖਾਲਿਸਤਾਨ ਸਮਰਥਕਾਂ ਨੇ ਉਨ੍ਹਾਂ 'ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ ਤੇ ਇਸ ਦੌਰਾਨ ਉਹ ਮੰਦਰ ਦੇ ਅੰਦਰ ਤੱਕ ਆ ਗਏ। 

ਆਲਮ ਇਹ ਰਿਹਾ ਕਿ ਉੱਥੇ ਮੌਜੂਦ ਪੁਲਸ ਨੇ ਇਸ ਮਾਮਲੇ 'ਚ ਕੋਈ ਵੀ ਕਾਰਵਾਈ ਨਹੀਂ ਕੀਤੀ ਤੇ ਇਸ ਕਾਰਨ ਭਾਰਤ ਸਮਰਥਕਾਂ ਨੇ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਜੇਕਰ ਇਸ ਮਸਲੇ ਨੂੰ ਛੇਤੀ ਹੀ ਨਾ ਸੁਲਝਾਇਆ ਗਿਆ ਤਾਂ ਇਹ ਅੱਗੇ ਜਾ ਕੇ ਹੋਰ ਵੀ ਭਿਆਨਕ ਰੂਪ ਧਾਰਨ ਕਰ ਸਕਦਾ ਹੈ, ਜੋ ਕਿ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਲਈ ਬਿਲਕੁਲ ਵੀ ਚੰਗਾ ਨਹੀਂ ਹੋਵੇਗਾ। 

ਇਹ ਵੀ ਪੜ੍ਹੋ- ਪੂਰਾ ਟੱਬਰ ਹੀ ਹੋ ਗਿਆ ਤਬਾਹ ; ਚੱਲਦੀ ਕਾਰ ਨੂੰ ਲੱਗ ਗਈ ਅੱਗ, 2 ਮਾਸੂਮ ਬੱਚੀਆਂ ਤੇ ਪਿਓ ਦੀ ਹੋਈ ਦਰਦਨਾਕ ਮੌ.ਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News